ਸੋਸ਼ਲ ਮੀਡੀਆ ਇਨਫਲੂਏਂਸਰ ਹਨੀ ਸੇਠੀ ਗ੍ਰਿਫ਼ਤਾਰ, ਔਰਤ ਦੀ ਫੋਟੋ-ਵੀਡੀਓ ਵਾਇਰਲ ਕਰਨ ਦੀ ਧਮਕੀ

Global Team
2 Min Read

ਲੁਧਿਆਣਾ: ਜ਼ਿਲ੍ਹਾ ਲੁਧਿਆਣਾ ‘ਚ ਸੋਸ਼ਲ ਮੀਡੀਆ ‘ਤੇ ਅਕਸਰ ਹੀ ਆਪਣੀ ਗੱਲ ਕਹਿਣ ਵਾਲੇ ਹਨੀ ਸੇਠੀ ਨੂੰ ਲੁਧਿਆਣਾ ਦੁਗਰੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਕੇ ਅਦਾਲਤ ਦੇ ਵਿੱਚ ਪੇਸ਼ ਕੀਤਾ ਗਿਆ ਹੈ। ਹਨੀ ਸੇਠੀ ‘ਤੇ ਸੋਸ਼ਲ ਮੀਡੀਆ ‘ਤੇ ਨਵਨੀਤ ਨਾਂ ਦੀ ਔਰਤ ਨੂੰ ਅਪਸ਼ਬਦ ਬੋਲਣ ਅਤੇ ਬਲੈਕਮੇਲ ਕਰਨ ਦਾ ਦੋਸ਼ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਨੀ ਸੇਠੀ ਦੇ ਦੋਸਤ ਅਵੀ ਸਿੱਧੂ ‘ਤੇ ਵੀ ਮਾਮਲਾ ਦਰਜ ਹੈ ਪਰ ਉਹ ਫਿਲਹਾਲ ਇੰਗਲੈਂਡ ‘ਚ ਰਹਿ ਰਿਹਾ ਹੈ।

ਪੁਲਿਸ ਅਨੁਸਾਰ ਮਹਿਲਾ ਨੇ ਹਨੀ ਸੇਠੀ ਅਤੇ ਉਸ ਦੇ ਦੋਸਤ ਅਵੀ ਖਿਲਾਫ ਦੁਗਰੀ ਪੁਲਿਸ ਸਟੇਸ਼ਨ ‘ਚ ਬਲੈਕਮੇਲਿੰਗ ਦਾ ਇਲਜ਼ਾਮ ਦਰਜ ਕਰਵਾਇਆ ਹੈ। ਔਰਤ ਨੇ ਪੁਲਿਸ ਨੂੰ ਦੱਸਿਆ ਸੀ ਕਿ ਦੋਸ਼ੀ ਹਨੀ ਸੇਠੀ ਅਤੇ ਅਵੀ ਉਸ ਨੂੰ ਬਲੈਕਮੇਲ ਕਰਦੇ ਹਨ। ਉਹ ਉਸ ਦੀਆਂ ਅਸ਼ਲੀਲ ਫੋਟੋਆਂ ਫੇਸਬੁੱਕ ‘ਤੇ ਪਾਉਣ ਦੀ ਧਮਕੀ ਦੇ ਕੇ ਪੈਸੇ ਦੀ ਮੰਗ ਕਰ ਰਹੇ ਹਨ। ਔਰਤ ਮੀਡੀਆ ਸਾਹਮਣੇ ਆਈ, ਜਿਸ ਨੇ ਕਿਹਾ ਕਿ ਉਹ ਕੁਝ ਦਿਨ  ਪਹਿਲਾਂ ਹੀ ਕੈਨੇਡਾ ਤੋਂ ਆਈ ਹੈ।  ਹਨੀ ਸੇਠੀ ਅਤੇ ਉਸ ਦੇ ਇੱਕ ਹੋਰ ਸਾਥੀ ਵੱਲੋਂ ਉਸ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਉਸ ਦੀ ਤਸਵੀਰ ਨੂੰ ਐਡਿਟ ਕਰਕੇ ਗਲਤ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਇੰਨਾਂ ਹੀ ਨਹੀਂ ਉਸ ਦੀਆਂ ਤਸਵੀਰਾਂ ‘ਤੇ ਗਲਤ ਟਿੱਪਣੀਆਂ ਵੀ ਕੀਤੀਆਂ ਗਈਆਂ ਹਨ। ਜਿਸ ਦੀ ਸ਼ਿਕਾਇਤ ਉਸ ਨੇ ਲੁਧਿਆਣਾ ਪੁਲਿਸ ਨੂੰ ਦਿੱਤੀ ਹੈ। ਜਿਸ ਤੋਂ ਬਾਅਦ ਲੁਧਿਆਣਾ ਪੁਲਿਸ ਨੇ ਹਨੀ ਸੇਠੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸ ਨੂੰ ਅਦਾਲਤ ਵਿੱਚ ਲਿਆਂਦਾ ਗਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment