ਮੁਕਤਸਰ ਸਾਹਿਬ : ਚੰਗੇ ਭਵਿੱਖ ਅਤੇ ਆਪਣੀਆਂ ਲੋੜਾਂ ਪੂਰੀਆਂ ਕਰਨ ਦੇ ਲਈ ਨੌਜਵਾਨਾਂ ਅੰਦਰ ਵਿਦੇਸ਼ ਜਾਣ ਦਾ ਰੁਝਾਨ ਲਗਾਤਾਰ ਵਧਦਾ ਜਾ ਰਿਹਾ ਹੈ। ਇਸੇ ਦੌਰਾਨ ਕਈ ਵਾਰ ਉਹ ਗ਼ਲਤ ਏਜੰਟਾਂ ਦੀ ਠੱਗੀ ਦਾ ਸ਼ਿਕਾਰ ਵੀ ਹੋ ਜਾਂਦੇ ਹਨ। ਕੁਝ ਅਜਿਹਾ ਹੀ ਮਾਮਲਾ ਚਾਲੀ ਮੁਕਤਿਆਂ ਦੀ ਪਾਵਨ ਧਰਤੀ ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਇਆ ਹੈ । ਜਿੱਥੇ ਇੱਕ ਤੀਵੀਂ ਦੇ ਨਾਲ ਵਿਦੇਸ਼ ਭੇਜਣ ਦੇ ਨਾਮ ‘ਤੇ ਠੱਗੀ ਵੱਜੀ ਹੈ ।
ਜਾਣਕਾਰੀ ਮੁਤਾਬਕ ਤੀਵੀਂ ਨੂੰ ਦੁਬਈ ਭੇਜਣ ਦਾ ਵਾਅਦਾ ਕੀਤਾ ਗਿਆ ਸੀ ਪਰ ਹੁਣ ਉਸ ਨੂੰ ਓਮਾਨ ਵਿੱਚ ਵੇਚ ਦਿੱਤਾ ਗਿਆ ਹੈ । ਪਰਿਵਾਰ ਦਾ ਕਹਿਣਾ ਹੈ ਕਿ ਉਕਤ ਮਹਿਲਾ ਇਕ ਏਜੰਟ ਦੇ ਸੰਪਰਕ ਵਿੱਚ ਆਈ ਸੀ ਅਤੇ ਉਸ ਵੱਲੋਂ ਬਹੁਤ ਘੱਟ ਖ਼ਰਚ ਉਪਰ ਮਹਿਲਾ ਨੂੰ ਦੁਬਈ ਭੇਜਣ ਦਾ ਵਾਅਦਾ ਕੀਤਾ ਗਿਆ ਸੀ। ਪੀੜਤ ਪਰਿਵਾਰ ਦੀ ਘਰ ਦੀ ਹਾਲਤ ਬਹੁਤ ਹੀ ਮੰਦੀ ਹੈ। ਉਨ੍ਹਾਂ ਦੱਸਿਆ ਕਿ ਮਹਿਲਾ ਨੂੰ ਦੁਬਈ ਭੇਜਣ ਦੇ ਲਈ ਵੀਹ ਹਜ਼ਾਰ ਰੁਪਏ ਵੀ ਉਨ੍ਹਾਂ ਵੱਲੋਂ ਵਿਆਜੂ ਫੜੇ ਗਏ ਸਨ।
ਪੀਡ਼ਤ ਪਰਿਵਾਰ ਨੇ ਦੱਸਿਆ ਕਿ ਉਕਤ ਮਹਿਲਾ ਦੇ ਨਾਲ ਉਨ੍ਹਾਂ ਦੀ ਵੀਡੀਓ ਕਾਲ ਜ਼ਰੀਏ ਗੱਲਬਾਤ ਹੋਈ ਹੈ। ਜਿੱਥੇ ਕਿ ਉਸ ਉਪਰ ਭਾਰੀ ਤਸ਼ੱਦਦ ਢਾਹਿਆ ਜਾ ਰਿਹਾ ਹੈ।