ਯਮੁਨਾਨਗਰ: ਛਪਰ ਥਾਣਾ ਖੇਤਰ ਦੇ ਭੰਭੋਲ ਪਿੰਡ ਵਿੱਚ ਸ਼ਨੀਵਾਰ ਦੇਰ ਰਾਤ ਇੱਕ ਫੌਜੀ ਦੀ ਪਤਨੀ ਦਾ ਉਸਦੇ ਘਰ ਦੇ ਅੰਦਰ ਕਤਲ ਕਰ ਦਿੱਤਾ ਗਿਆ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ। ਗੰਭੀਰ ਰੂਪ ਵਿੱਚ ਜ਼ਖਮੀ ਔਰਤ ਨੂੰ ਉਸਦੇ ਪਰਿਵਾਰ ਤੁਰੰਤ ਜਗਾਧਰੀ ਦੇ ਸਿਵਲ ਹਸਪਤਾਲ ਲੈ ਗਏ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।
ਚਸ਼ਮਦੀਦਾਂ ਦੇ ਅਨੁਸਾਰ, ਦੋਸ਼ੀ ਨੇ ਔਰਤ ‘ਤੇ ਕਈ ਵਾਰ ਚਾਕੂ ਨਾਲ ਵਾਰ ਕੀਤੇ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਈ। ਡਾਕਟਰਾਂ ਦਾ ਕਹਿਣਾ ਹੈ ਕਿ ਔਰਤ ਦੀ ਮੌਤ ਜ਼ਿਆਦਾ ਖੂਨ ਵਹਿਣ ਅਤੇ ਗਰਦਨ ਦੀ ਨਾੜੀ ਕੱਟਣ ਕਾਰਨ ਹੋਈ ਹੈ।
ਔਰਤ ਦਾ ਪਤੀ ਜੰਮੂ-ਕਸ਼ਮੀਰ ਵਿੱਚ ਤਾਇਨਾਤ ਹੈ। ਸੂਚਨਾ ਮਿਲਦੇ ਹੀ ਛਪਰਾ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਔਰਤ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਅਤੇ ਪੋਸਟਮਾਰਟਮ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਮੋਨਿਕਾ (34) ਆਪਣੇ ਕਮਰੇ ਵਿੱਚ ਸੌਂ ਰਹੀ ਸੀ। ਰਾਤ ਲਗਭਗ 11:30 ਵਜੇ, ਇੱਕ ਵਿਅਕਤੀ ਕਮਰੇ ਵਿੱਚ ਦਾਖ਼ਲ ਹੋਇਆ ਅਤੇ ਉਸ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਦੋਸ਼ੀ ਨੇ ਉਸ ਦੀ ਗਰਦਨ ‘ਤੇ ਕਈ ਵਾਰ ਚਾਕੂ ਮਾਰਿਆ।
ਜਦੋਂ ਤੱਕ ਮੋਨਿਕਾ ਦੀਆਂ ਚੀਕਾਂ ਸੁਣ ਕੇ ਪਰਿਵਾਰ ਦੇ ਹੋਰ ਮੈਂਬਰ ਮੌਕੇ ‘ਤੇ ਪਹੁੰਚੇ, ਦੋਸ਼ੀ ਮੌਕੇ ਤੋਂ ਭੱਜ ਚੁੱਕਾ ਸੀ। ਘਟਨਾ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ, ਪਰ ਪੁਲਿਸ ਨੇ ਫੋਰੈਂਸਿਕ ਟੀਮਾਂ ਨਾਲ ਮਿਲ ਕੇ ਘਟਨਾ ਸਥਾਨ ਦੀ ਜਾਂਚ ਕੀਤੀ। ਨੇੜਲੇ ਲੋਕਾਂ ਦੇ ਬਿਆਨਾਂ ਦੇ ਆਧਾਰ ‘ਤੇ ਜਾਂਚ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

