ਸੋਮਾਲੀਆ : ਰਾਜਧਾਨੀ ਮੋਗਾਦਿਸ਼ੂ ਦੇ ਇੱਕ ਹੋਟਲ ‘ਤੇ ਅੱਤਵਾਦੀ ਹਮਲਾ, 10 ਦੀ ਮੌਤ

TeamGlobalPunjab
1 Min Read

ਮੋਗਾਦਿਸ਼ੂ -ਸੋਮਾਲੀਆ ਦੀ ਰਾਜਧਾਨੀ ਮੋਗਾਦਿਸ਼ੂ ਦੇ ਸਮੁੰਦਰ ਕੰਢੇ ਸਥਿਤ ਇਕ ਹੋਟਲ ‘ਤੇ ਐਤਵਾਰ ਨੂੰ ਕੁਝ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ ਜਿਸ ‘ਚ ਘਟੋਂ-ਘੱਟ 10 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਦਰਜਨ ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ। ਇਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਸੋਮਾਲੀਆ ਦੇ ਇਸਲਾਮੀ ਅੱਤਵਾਦੀ ਸੰਗਠਨ ਅਲ-ਸ਼ਬਾਬ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ।

ਸੂਚਨਾ ਮੰਤਰਾਲੇ ਦੇ ਬੁਲਾਰੇ ਇਸਮਾਇਲ ਮੁਖਤਾਰ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਹੁਣ ਤੱਕ ਹੋਟਲ ਦੇ ਅੰਦਰ 2 ਹਮਲਾਵਰਾਂ ਨੂੰ ਢੇਰ ਕਰ ਦਿੱਤਾ ਹੈ। ਇਸ ਹੋਟਲ ਦੇ ਆਲੇ-ਦੁਆਲੇ ਫੌਜ ਦੀਆਂ ਬਖਤਰਬੰਦ ਗੱਡੀਆਂ ਤਾਇਨਾਤ ਹਨ।

ਪੁਲਿਸ ਕੈਪਟਨ ਮੁਹੰਮਦ ਹੁਸੈਨ ਨੇ ਦੱਸਿਆ ਕਿ ਹਮਲਾਵਰਾਂ ਵੱਲੋਂ ਇਲੀਟ ਹੋਟਲ ਦੇ ਸੁਰੱਖਿਆ ਗੇਟ ‘ਤੇ ਕਾਰ ਬੰਬ ਧਮਾਕਾ ਕੀਤਾ ਗਿਆ। ਧਮਾਕੇ ਤੋਂ ਬਾਅਦ ਬੰਦੂਕਧਾਰੀ ਅੰਦਰ ਦਾਖਲ ਹੋਏ ਅਤੇ ਉਨ੍ਹਾਂ ਨੇ ਉਥੇ ਮੌਜੂਦ ਲੋਕਾਂ ਨੂੰ ਬੰਧਕ ਬਣਾ ਲਿਆ। ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲਾਂ ਵੱਲੋਂ 10 ਲੋਕਾਂ ਨੂੰ ਅੱਤਵਾਦੀਆਂ ਕੋਲੋਂ ਆਜ਼ਾਦ ਕਰਵਾ ਲਿਆ ਗਿਆ ਹੈ।

Share this Article
Leave a comment