ਅੰਮ੍ਰਿਤਸਰ: ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ। ਇਸ ਮੌਕੇ ’ਤੇ ਉਨ੍ਹਾਂ ਦੇ ਨਾਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਮੌਜੂਦ ਹਨ। ਉਨ੍ਹਾਂ ਕਿਹਾ, ‘ਕੱਲ੍ਹ ਦੀ ਘਟਨਾ ਨਾਲ ਮਨ ਭਰਿਆ ਹੋਇਆ ਹੈ ਤੇ ਉਨ੍ਹਾਂ ਦਾ ਪ੍ਰੈੱਸ ਨੂੰ ਸੰਬੋਧਨ ਕਰਨ ਦਾ ਵਿਚਾਰ ਨਹੀਂ ਸੀ, ਪਰ ਮੈਂ ਪੰਜਾਬੀਆਂ ਨੂੰ ਵਿਸ਼ੇਸ਼ ਅਪੀਲ ਕਰਨਾਂ ਚਾਹੁੰਦਾ ਹਾਂ।’
ਉਨ੍ਹਾਂ ਨੇ ਘਟਨਾ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ, ‘ਮੈਂ ਪੰਜਾਬੀਆਂ ਨੂੰ ਅਪੀਲ ਕਰਦਾ ਹਾਂ ਕਿ ਜਿੰਨੇ ਵੀ ਧਾਰਮਿਕ ਅਸਥਾਨ ਹਨ, ਉਨ੍ਹਾਂ ’ਤੇ ਪੂਰਾ ਧਿਆਨ ਦਿੱਤਾ ਜਾਵੇ। ਹੋ ਸਕਦਾ ਹੈ ਕਿ ਚੋਣਾਂ ਕਰਕੇ ਕੋਈ ਗਲਤ ਏਜੰਸੀਆਂ, ਗਲਤ ਤਾਕਤਾਂ ਕੋਈ ਗਲਤ ਰੋਲ ਖੇਡਣ ਦੀ ਕੋਸ਼ਿਸ਼ ਕਰ ਰਹੀਆਂ ਹੋਣ। ਇਸ ਲਈ ਮੈਂ ਸੰਗਤਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਖੁਦ ਮੰਦਰਾਂ, ਗੁਰਦੁਆਰਿਆਂ ਤੇ ਧਾਰਮਿਕ ਅਸਥਾਨਾਂ ਦਾ ਧਿਆਨ ਰੱਖਣ।’