ਪੰਜਾਬ ‘ਚ CBI ਦੇ ਰਾਡਾਰ ‘ਤੇ AAP ਦੇ ਕੁਝ ਵੱਡੇ ਆਗੂ! ਸ਼ਰਾਬ ਨੀਤੀ ਦੇ ਮਾਮਲੇ ‘ਚ ਵੱਡੇ ਸੁਰਾਗ ਲੱਗੇ ਹੱਥ

Global Team
1 Min Read

ਸੀਬੀਆਈ ਅਤੇ ਈਡੀ ਨੂੰ ਸ਼ਰਾਬ ਆਬਕਾਰੀ ਨੀਤੀ ਦੇ ਮਾਮਲੇ ਵਿੱਚ ਕਈ ਵੱਡੇ ਸੁਰਾਗ ਮਿਲੇ ਹਨ। ਇਸ ਮਾਮਲੇ ਵਿੱਚ ਚੱਲ ਰਹੀ ਜਾਂਚ ਦਾ ਸੇਕ ਹੁਣ ਪੰਜਾਬ ਦੇ ਆਗੂਆਂ ਤੱਕ ਵੀ ਪੁੱਜਣਾ ਸ਼ੁਰੂ ਹੋ ਗਿਆ ਹੈ। ਸੂਤਰਾਂ ਅਨੁਸਾਰ ਪੰਜਾਬ ਆਮ ਆਦਮੀ ਪਾਰਟੀ ਨਾਲ ਜੁੜੇ ਕਈ ਵੱਡੇ ਆਗੂ ਦੋਵੇਂ ਵੱਡੀਆਂ ਜਾਂਚ ਏਜੰਸੀਆਂ ਦੇ ਰਡਾਰ ‘ਤੇ ਆ ਗਏ ਹਨ। ਠੋਸ ਸਬੂਤ ਮਿਲਦੇ ਹੀ ਕੁਝ ਹੋਰ ਗ੍ਰਿਫਤਾਰੀਆਂ ਦੀ ਵੀ ਉਮੀਦ ਹੈ। ਹਾਲਾਂਕਿ ਇਸ ਤੋਂ ਪਹਿਲਾਂ ਪਿਛਲੇ ਸਾਲ ਈਡੀ ਪੰਜਾਬ ਦੇ ਕੁਝ ਵੱਡੇ ਅਧਿਕਾਰੀਆਂ ‘ਤੇ ਛਾਪੇਮਾਰੀ ਕਰ ਚੁੱਕੀ ਹੈ।

ਪੰਜਾਬ ਦੇ ਆਗੂਆਂ ਨੇ ਦਿੱਲੀ ਆਬਕਾਰੀ ਨੀਤੀ ਦੀ ਜਾਂਚ ਸੀਬੀਆਈ ਤੋਂ ਪੰਜਾਬ ਤੱਕ ਵਧਾਉਣ ਦੀ ਮੰਗ ਕੀਤੀ ਹੈ। ਇਸ ਦੌਰਾਨ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਸੀ.ਬੀ.ਆਈ. ਨੇ ਗ੍ਰਿਫ਼ਤਾਰ ਕਰ ਲਿਆ ਸੀ।

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸਤ ਗਰਮਾਈ ਹੋਈ ਹੈ। ਖਾਸ ਕਰਕੇ ਦਿੱਲੀ ਅਤੇ ਪੰਜਾਬ ਦੀ ਸਿਆਸਤ ਵਿੱਚ ਆਮ ਆਦਮੀ ਪਾਰਟੀ ਦੇ ਵੱਡੇ ਆਗੂਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਹਿਲਾਂ ਹੀ ਅਟਕਲਾਂ ਲਾਈਆਂ ਜਾ ਰਹੀਆਂ ਸਨ। ਜਾਂਚ ਏਜੰਸੀਆਂ ਨਾਲ ਜੁੜੇ ਸੂਤਰਾਂ ਦੀ ਮੰਨੀਏ ਤਾਂ ਦਿੱਲੀ ਦੀ ਆਬਕਾਰੀ ਨੀਤੀ ਅਤੇ ਪੰਜਾਬ ਦੀ ਆਬਕਾਰੀ ਨੀਤੀ ‘ਚ ਕਈ ਵੱਡੇ ਲੋਕ ਨਿਸ਼ਾਨੇ ‘ਤੇ ਹਨ।

Share this Article
Leave a comment