ਮੇਰਾ ਪੁੱਤਰ ਪੁਲਿਸ ਸਾਹਮਣੇ ਭਲਕੇ ਹੋਵੇਗਾ ਪੇਸ਼, ਸਿਹਤ ਕਾਰਨਾਂ ਕਰ ਕੇ ਪੁਲਿਸ ਨੂੰ ਨਹੀਂ ਕਰ ਸਕਿਆ ਰਿਪੋਰਟ- ਅਜੇ ਮਿਸ਼ਰਾ

TeamGlobalPunjab
1 Min Read

ਲਖਨਊ – ਲਖੀਮਪੁਰ ‘ਚ ਹੋਈ ਹਿੰਸਾ ਦੌਰਾਨ 8 ਲੋਕਾਂ ਦੀ ਮੌਤ ਦੇ ਮਾਮਲੇ ‘ਚ ਕਿਸਾਨਾਂ ਵੱਲੋਂ ਦਰਜ ਕਰਵਾਈ ਗਈ ਐੱਫਆਈਆਰ ‘ਚ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਉਰਫ਼ ਮੋਨੂੰ ਸ਼ਨੀਵਾਰ ਨੂੰ ਕ੍ਰਾਈਮ ਬ੍ਰਾਂਚ ਦੇ ਸਾਹਮਣੇ ਪੇਸ਼ ਹੋਣਗੇ।

ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦਾ ਕਹਿਣਾ ਹੈ ਕਿ ਮੇਰਾ ਪੁੱਤਰ ਸਿਹਤ ਦੇ ਕਾਰਨਾਂ ਕਰ ਕੇ ਪੁਲਿਸ ਨੂੰ ਰਿਪੋਰਟ ਨਹੀਂ ਕਰ ਸਕਿਆ। ਇਸ ਤੋਂ ਇਲਾਵਾ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਪੁੱਤਰ ਭਲਕੇ 9 ਅਕਤੂਬਰ ਨੂੰ ਪੇਸ਼ ਹੋਵੇਗਾ।

ਦੱਸ ਦਈਏ ਲਖੀਮਪੁਰ ਖੀਰੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਟੀਮ ਨੇ ਆਸ਼ੀਸ਼ ਮਿਸ਼ਰਾ ਮੋਨੂੰ ਨੂੰ ਸ਼ਨੀਵਾਰ ਰਾਤ 11:00 ਵਜੇ ਤੋਂ ਪਹਿਲਾਂ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਕ ਹੋਰ ਨੋਟਿਸ ਕੇਂਦਰੀ ਮੰਤਰੀ ਅਜੇ ਕੁਮਾਰ ਮਿਸ਼ਰਾ ਟੇਨੀ ਦੇ ਘਰ ‘ਤੇ ਚਿਪਕਾਇਆ ਗਿਆ ਹੈ। ਦੂਜੇ ਨੋਟਿਸ ਵਿੱਚ ਉਨ੍ਹਾਂ ਦੇ ਬੇਟੇ ਆਸ਼ੀਸ਼ ਨੂੰ 24 ਘੰਟੇ ਦਾ ਸਮਾਂ ਦਿੱਤਾ ਗਿਆ ਸੀ।

- Advertisement -

Share this Article
Leave a comment