ਸੋਨਮ ਵਾਂਗਚੁਕ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਲੱਦਾਖ ਪਰਤਣ ਤੋਂ ਪਹਿਲਾਂ ਜਾਣਗੇ ਰਾਜਘਾਟ

Global Team
2 Min Read

ਨਵੀ ਦਿੱਲੀ : ਸੋਸ਼ਲ ਐਕਟਿਵਿਸਟ ਸੋਨਮ ਵਾਂਗਚੁਕ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸਵੇਰ ਤੋਂ ਹੀ ਮੇਦਾਂਤਾ ਹਸਪਤਾਲ ਦੇ ਬਾਹਰ ਸਖਤ ਸੁਰੱਖਿਆ ਪ੍ਰਬੰਧ ਹਨ। ਨੀਟ (NEET) ਪੇਪਰ ਲੀਕ ਮਾਮਲੇ ਵਿੱਚ ਉਹ 26 ਦਿਨਾਂ ਤੱਕ ਭੁੱਖ ਹੜਤਾਲ ‘ਤੇ ਰਹੇ ਸਨ। ਹਾਲ ਹੀ ਵਿੱਚ ਉਨ੍ਹਾਂ ਨੂੰ ਸਫ਼ਦਰਜੰਗ ਹਸਪਤਾਲ ਤੋਂ ਮੇਦਾਂਤਾ ਹਸਪਤਾਲ ਵਿੱਚ ਸ਼ਿਫ਼ਟ ਕੀਤਾ ਗਿਆ ਸੀ, ਜਿੱਥੇ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ‘ਤੇ ਨਜ਼ਰ ਰੱਖ ਰਹੀ ਸੀ। ਹੁਣ ਉਹ ਪੂਰੀ ਤਰ੍ਹਾਂ ਠੀਕ ਹਨ ਅਤੇ ਹਸਪਤਾਲ ਤੋਂ ਵਾਪਸ ਆਪਣੇ ਘਰ ਜਾ ਰਹੇ ਹਨ। ਇਸ ਗੱਲ ਦੀ ਜਾਣਕਾਰੀ ਖ਼ੁਦ ਵਾਂਗਚੁਕ ਨੇ ਦਿੱਤੀ।

ਸੋਨਮ ਵਾਂਗਚੁਕ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸਾਂਝੀ ਕੀਤੀ ਹੈ, ਜਿਸ ਵਿੱਚ ਉਹ ਹਸਪਤਾਲ ਦੇ ਕਮਰੇ ਵਿੱਚ ਕੁਰਸੀ ‘ਤੇ ਬੈਠੇ ਨਜ਼ਰ ਆ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਖ਼ੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਰਹੀ ਹੈ ਅਤੇ ਉਹ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦੇਣ ਲਈ ਰਾਜਘਾਟ ਜਾਣਗੇ।

ਵਾਂਗਚੁਕ ਨੇ ਵੀਡੀਓ ਵਿੱਚ ਕਿਹਾ, “ਅਤੇ ਆਖ਼ਰਕਾਰ ਉਹ ਦਿਨ ਆ ਹੀ ਗਿਆ। ਮੈਨੂੰ ਹਸਪਤਾਲ ਤੋਂ ਛੁੱਟੀ ਮਿਲ ਰਹੀ ਹੈ। ਮੈਂ ਵਾਪਸ ਆਪਣੇ ਘਰ ਲੱਦਾਖ ਜਾਣ ਤੋਂ ਪਹਿਲਾਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦੇਣ ਲਈ ਰਾਜਘਾਟ ਜਾਵਾਂਗਾ ਅਤੇ ਫਿਰ ਪਹਾੜਾਂ ਵੱਲ ਪਰਤ ਜਾਵਾਂਗਾ।” ਉਨ੍ਹਾਂ ਕਿਹਾ ਕਿ ਹੁਣ ਉਹ ਪਹਿਲਾਂ ਨਾਲੋਂ ਕਾਫ਼ੀ ਬਿਹਤਰ ਮਹਿਸੂਸ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਰਿਆਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ, “ਆਪ ਸਭ ਦਾ ਧੰਨਵਾਦ ਅਤੇ ਮੇਦਾਂਤਾ ਹਸਪਤਾਲ, ਗੁੜਗਾਓਂ ਦੇ ਡਾਕਟਰਾਂ ਅਤੇ ਸਟਾਫ਼ ਦੀ ਸ਼ਾਨਦਾਰ ਟੀਮ ਦਾ ਵੀ ਬਹੁਤ-ਬਹੁਤ ਧੰਨਵਾਦ।” ਇਸ ਦੇ ਨਾਲ ਹੀ ਉਨ੍ਹਾਂ ਨੇ ਅੰਦੋਲਨ ਵਿੱਚ ਇੱਕਜੁੱਟ ਹੋ ਕੇ ਆਵਾਜ਼ ਉਠਾਉਣ ਲਈ ਵੀ ਸਾਰਿਆਂ ਦਾ ਧੰਨਵਾਦ ਪ੍ਰਗਟਾਇਆ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment