ਸੋਨੀਆ ਗਾਂਧੀ ਵੱਲੋਂ ਪੰਜਾਬ ਤੇ ਚੰਡੀਗੜ੍ਹ ਕਾਂਗਰਸ ਦੇ ਸਹਿ-ਇੰਚਾਰਜ ਨਿਯੁਕਤ

TeamGlobalPunjab
1 Min Read

ਨਵੀਂ ਦਿੱਲੀ/ਚੰਡੀਗੜ੍ਹ : ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਅਤੇ ਚੰਡੀਗੜ੍ਹ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਦੇ ਨਾਲ ਦੋ ਸਹਿ-ਇੰਚਾਰਜ ਨਿਯੁਕਤ ਕੀਤੇ ਹਨ।

ਇਸ ਸਬੰਧੀ ਸੋਨੀਆ ਗਾਂਧੀ ਦੀ ਪ੍ਰਵਾਨਗੀ ਨਾਲ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਕੇ.ਸੀ. ਵੇਨੂੰਗੋਪਾਲ ਵੱਲੋਂ ਜਾਰੀ ਕੀਤੇ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਪੰਜਾਬ ਅਤੇ ਚੰਡੀਗੜ੍ਹ ਕਾਂਗਰਸ ਦਾ ਕੰਮ ਵੇਖ਼ਣ ਲਈ ਹੁਣ ਚੌਧਰੀ ਦੇ ਨਾਲ ਦੋ ਸਕੱਤਰਾਂ ਨੂੰ ਸਹਿ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਪੰਜਾਬ ਅਤੇ ਚੰਡੀਗੜ੍ਹ ਕਾਂਗਰਸ ਮਾਮਲਿਆਂ ਬਾਰੇ ਸਹਿ ਇੰਚਾਰਜ ਥਾਪੇ ਗਏ ਕੌਮੀ ਸਕੱਤਰਾਂ ਵਿੱਚ ਹਰਸ਼ਵਰਧਨ ਸਪਕਲ ਅਤੇ ਚੇਤਨ ਚੌਹਾਨ ਸ਼ਾਮਲ ਹਨ।

- Advertisement -

Share this Article
Leave a comment