ਕਾਂਗਰਸ ਦੇ ਅੰਤਰਿਮ ਪ੍ਰਧਾਨ ਬਣੇ ਰਹਿਣਗੇ ਸੋਨੀਆ ਗਾਂਧੀ : ਸੂਤਰ

TeamGlobalPunjab
1 Min Read

ਨਵੀਂ ਦਿੱਲੀ : ਸੂਤਰਾਂ ਅਨੁਸਾਰ ਸੋਨੀਆ ਗਾਂਧੀ ਫਿਲਹਾਲ ਕਾਂਗਰਸ ਦੇ ਅੰਤਰਿਮ ਪ੍ਰਧਾਨ ਬਣੇ ਰਹਿਣਗੇ। ਕਾਂਗਰਸ ਦੇ ਅਗਲੇ ਪ੍ਰਧਾਨ ਦੀ ਚੋਣ 6 ਮਹੀਨਿਆਂ ‘ਚ ਕੀਤੀ ਜਾਵੇਗੀ। ਇਹ ਫ਼ੈਸਲਾ ਕਾਂਗਰਸ ਵਰਕਿੰਗ ਕਮੇਟੀ ਦੀ 7 ਘੰਟੇ ਚੱਲੀ ਮੀਟਿੰਗ ‘ਚ ਲਿਆ ਗਿਆ ਹੈ। ਪਾਰਟੀ ਵਰਕਿੰਗ ਕਮੇਟੀ ਦੇ ਮੈਂਬਰ ਪੀਐਲ ਪੁਨੀਆ ਨੇ ਦੱਸਿਆ ਕਿ ਕਾਂਗਰਸ ਦਾ ਅਗਲਾ ਸੈਸ਼ਨ ਛੇ ਮਹੀਨੇ ਦੇ ਅੰਦਰ ਸੱਦਿਆ ਜਾ ਸਕਦਾ ਹੈ ਅਤੇ ਉਸ ਵੇਲੇ ਨਵੇਂ ਪ੍ਰਧਾਨ ਦੀ ਚੋਣ ਹੋਵੇਗੀ।

ਦੱਸ ਦਈਏ ਕਿ ਸਾਲ 2014 ਦੀਆਂ ਲੋਕ ਸਭਾ ਚੋਣਾਂ ਹਾਰਨ ਤੋਂ ਬਾਅਦ, ਕਾਂਗਰਸ ਪਾਰਟੀ ਦੀ ਮਾੜੀ ਹਾਲਾਤ ਬਰਕਰਾਰ ਹੈ ਅਤੇ ਉਦੋਂ ਤੋਂ ਹੀ ਪਾਰਟੀ ਆਪਣੀ ਵਾਪਸੀ ਨਹੀਂ ਕਰ ਸਕੀ ਹੈ। 2019 ਦੀਆਂ ਲੋਕ ਸਭਾ ਚੋਣਾਂ ਵਿੱਚ ਹਾਰ ਮਗਰੋਂ ਰਾਹੁਲ ਗਾਂਧੀ ਦੇ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਸੋਨੀਆ ਗਾਂਧੀ ਨੂੰ ਅੰਤਰਿਮ ਪ੍ਰਧਾਨ ਬਣਾਇਆ ਗਿਆ ਸੀ।

ਇਸ ਦੌਰਾਨ ਰਾਹੁਲ ਗਾਂਧੀ ਨੇ ਆਪਣੀ ਮਾਂ ਅਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਕਾਂਗਰਸ ਦੇ 23 ਨੇਤਾਵਾਂ ਵੱਲੋਂ ਚਿੱਟੀ ਲਿਖੇ ਜਾਣ ‘ਤੇ ਦੁੱਖ ਜਤਾਇਆ। ਰਾਹੁਲ ਗਾਂਧੀ ਨੇ ਭਾਵੁਕ ਅੰਦਾਜ ‘ਚ ਕਿਹਾ, ‘ਘਟਨਾਕ੍ਰਮ (ਸੋਨੀਆ ਗਾਂਧੀ ਦੀ ਬੀਮਾਰੀ ਦੇ ਸਮੇਂ ਸੀਨੀਅਰ ਨੇਤਾਵਾਂ ਵੱਲੋਂ ਚਿੱਠੀ ਲਿਖਣ ਅਤੇ ਜਵਾਬ ਲਈ ਰਿਮਾਇੰਡਰ ਭੇਜਣ) ਨਾਲ ਮੈਂ ਦੁਖੀ ਹੋਇਆ, ਆਖਿਰਕਾਰ ਮੈਂ ਪੁੱਤਰ ਹਾਂ।’

Share this Article
Leave a comment