ਯੂਕਰੇਨ ‘ਚ ਫਸੇ ਭਾਰਤੀਆਂ ਨੂੰ ਸੋਨੂੰ ਸੂਦ ਨੇ ਕੀਤੀ ਅਪੀਲ

TeamGlobalPunjab
2 Min Read

ਨਿਊਜ਼ ਡੈਸਕ: ਯੂਕਰੇਨ `ਚ ਵੱਡੀ ਗਿਣਤੀ `ਚ ਲੋਕ ਫਸੇ ਹੋਏ ਹਨ, ਜਿਨ੍ਹਾਂ `ਚ ਜ਼ਿਆਦਾਤਰ ਵਿਦਿਆਰਥੀ ਹਨ। ਭਾਰਤ ਸਰਕਾਰ ਵੱਲੋਂ ਵਿਸ਼ੇਸ਼ ਉਡਾਣਾਂ ਰਾਹੀਂ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਂਦਾ ਜਾ ਰਿਹਾ ਹੈ। ਅਦਾਕਾਰ ਸੋਨੂੰ ਸੂਦ ਨੇ ਯੂਕਰੇਨ ਦੀਆਂ ਵੱਖ-ਵੱਖ ਥਾਵਾਂ `ਚ ਫਸੇ ਹੋਏ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀ ਨੂੰ ਅਪੀਲ ਕੀਤੀ ਹੈ।

ਯੂਕਰੇਨ ਤੋਂ ਭਾਰਤੀ ਵਿਦਿਆਥੀਆਂ ਦੀਆਂ ਲਗਾਤਾਰ ਤਸਵੀਰਾਂ ਸਾਹਮਣੇ ਆ ਰਹੀਆਂ ਹਨ ਅਤੇ ਵਿਦਿਆਰਥੀ ਭਾਰਤ ਸਰਕਾਰ ਤੋਂ ਮਦਦ ਦੀ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ ਜਲਦ ਤੋਂ ਜਲਦ ਭਾਰਤ ਵਾਪਸ ਲਿਆਂਦਾ ਜਾਵੇ। ਵੱਡੀ ਗਿਣਤੀ `ਚ ਵਿਦਿਆਰਥੀ ਯੂਕਰੇਨ ਦੀਆਂ ਸਰਹੱਦਾਂ ਨੇੜੇ ਪਹੁੰਚ ਚੁੱਕੇ ਹਨ। ਜਿਨ੍ਹਾਂ ਨੂੰ ਫੌਜ ਵੱਲੋਂ ਰੋਕਿਆ ਗਿਆ ਹੈ। ਅਜਿਹੇ `ਚ ਅਦਾਕਾਰ ਸੋਨੂੰ ਸੂਦ ਨੇ ਵਿਦਿਆਰਥੀਆਂ ਅਤੇ ਭਾਰਤੀ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਿੱਥੇ ਹਨ ਉੱਥੇ ਹੀ ਰੁਕੇ ਰਹਿਣ, ਜੋ ਵਿਦਿਆਰਥੀ ਹਨ ਉਹ ਆਪਣੀਆਂ ਯੂਨੀਵਰਸਿਟੀਆਂ ਨਾਲ ਸੰਪਰਕ ਬਣਾ ਕੇ ਰੱਖਣ ਤਾਂ ਜੋ ਉਨ੍ਹਾਂ ਨੂੰ ਸੁਰੱਖਿਅਤ ਭਾਰਤ ਲਿਆਉਣ `ਚ ਮਦਦ ਮਿਲ ਸਕੇ।

ਦੂਜੇ ਪਾਸੇ ਭਾਰਤ ਸਰਕਾਰ ਵੱਲੋਂ ਲਗਾਤਾਰ ਹਵਾਈ ਉਡਾਣਾਂ ਰਾਹੀਂ ਯੂਕਰੇਨ `ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਦਾ ਸਿਲਸਿਲਾ ਜਾਰੀ ਹੈ। ਆਪਰੇਸ਼ਨ ਗੰਗਾਂ ਤਹਿਤ ਵਿਸ਼ੇਸ਼ ਉਡਾਣਾਂ ਰਾਹੀਂ ਸੁਰੱਖਿਅਤ ਤਰੀਕੇ ਨਾਲ ਭਾਰਤੀ ਵਿਦਿਆਰਥੀਆਂ ਨੂੰ ਭਾਰਤ ਲਿਆਂਦਾ ਜਾ ਰਿਹਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment