ਸੋਨੂੰ ਸੂਦ ਨੇ ਸੀਐਮ ਚੰਨੀ ਦੀ ਕੀਤੀ ਤਾਰੀਫ਼, ਕਿਹਾ-ਮੁੜ ਵੇਖਣਾ ਚਾਹੁੰਦੇ ਹਨ ਪੰਜਾਬ ਦਾ ਮੁੱਖ ਮੰਤਰੀ

TeamGlobalPunjab
2 Min Read

ਮੋਗਾ :ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਦਾਕਾਰ ਸੋਨੂੰ ਸੂਦ ਨੇ ਸੋਮਵਾਰ ਨੂੰ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇੱਕ ਹੋਰ ਮੌਕਾ ਦਿੱਤਾ ਜਾਣਾ ਚਾਹੀਦਾ ਹੈ।ਸੋਨੂੰ ਸੂਦ ਨੇ ਸੀਐਮ ਚੰਨੀ ਦੀ ਤਾਰੀਫ਼ ਕਰਦੇ ਹੋੋਏ ਕਿਹਾ ਕਿ  ਸੀਐਮ ਚੰਨੀ  ਨੇ ਪਿਛਲੇ ਕੁਝ ਦਿਨਾਂ ਵਿੱਚ ਕਮਾਲ ਦਾ ਕੰਮ ਕੀਤਾ ਹੈ। ਉਹ ਚਾਹੁੰਦੇ ਹਨ ਕਿ ਉਹ ਦੁਬਾਰਾ ਮੁੱਖ ਮੰਤਰੀ ਬਣਨ। ਉਨ੍ਹਾਂ ਕਿਹਾ ਕਿ ਜਿਹੜਾ ਵਿਅਕਤੀ ਚੰਗਾ ਕੰਮ ਕਰ ਰਿਹਾ ਸੀ, ਉਸ ਨੂੰ ਇਕ ਹੋਰ ਮੌਕਾ ਮਿਲਣਾ ਚਾਹੀਦਾ ਹੈ। ਉਹ ਬਹੁਤ ਵਧੀਆ ਇਨਸਾਨ ਹਨ।

ਸੋਨੂੰ ਸੂਦ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਦੀ ਸਥਿਤੀ ਬਿਹਤਰ ਹੈ। ਇਸ ਦੌਰਾਨ ਉਨ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੀ ਦਾਅਵੇਦਾਰੀ ਬਾਰੇ ਕੁਝ ਨਹੀਂ ਕਿਹਾ। ਜਦੋਂ ਉਨ੍ਹਾਂ ਦੀ ਭੈਣ ਮਾਲਵਿਕਾ ਸੂਦ ਨੂੰ ਮੋਗਾ ਤੋਂ ਕਾਂਗਰਸ ਦੀ ਟਿਕਟ ‘ਤੇ ਚੋਣ ਲੜਨ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਮੇਰੀ ਮਾਂ ਪ੍ਰੋਫੈਸਰ ਸਨ ਤੇ ਬੱਚਿਆਂ ਨੂੰ ਪੜ੍ਹਾਉਂਦੇ ਸਨ। ਉਨ੍ਹਾਂ ਦੇ  ਪਿਤਾ ਇਕ ਸਮਾਜ ਸੇਵੀ ਸਨ।

ਇਹ ਵੀ ਪੜ੍ਹੋ: ਕਾਲੀ ਮਾਤਾ ਮੰਦਰ ਵਿਖੇ ਹੋਈ ਬੇਅਦਬੀ ਦੇ ਵਿਰੋਧ ‘ਚ ਹਿੰਦੂ ਸੰਗਠਨਾਂ ਨੇ ਪਟਿਆਲਾ ਕਰਵਾਇਆ ਬੰਦ

ਉਨ੍ਹਾਂ ਨੇ ਆਪਣੇ ਅਤੇ ਆਪਣੀ ਭੈਣ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦੇ ਕਿਆਸਾਂ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਉਨ੍ਹਾਂ ਲਈ ਪਾਰਟੀਆਂ ਕੋਈ ਮਾਇਨੇ ਨਹੀਂ ਰੱਖਦੀਆਂ। ਵਿਅਕਤੀ ਦੀ ਸੋਚ ਹੀ ਸਮਾਜ ਅਤੇ ਦੇਸ਼ ਨੂੰ ਬਦਲ ਸਕਦੀ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਮੇਰੇ ਕਰੀਬੀ ਹਨ। ਰਾਜਨੀਤੀ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਉਹ ਇੱਕ ਅਦਾਕਾਰ ਤੇ ਸਮਾਜ ਸੇਵੀ ਹਨ । ਉਨ੍ਹਾਂ ਨੂੰ ਰਾਜਨੀਤੀ ਵਿੱਚ ਕੋਈ ਦਿਲਚਸਪੀ ਨਹੀਂ ਹੈ।

- Advertisement -

Share this Article
Leave a comment