ਨਵੀਂ ਦਿੱਲੀ: ਕਰੋਨਾ ਕਾਲ ਵਿੱਚ ਮੈਡੀਕਲ ਅਤੇ ਇੰਜੀਨੀਅਰ ਦੇ ਲਈ ਐਂਟਰੈਂਸ ਐਗਜ਼ਾਮ NEET-JEE ਦੀਆਂ ਪ੍ਰੀਖਿਆ ਕਰਵਾਉਣ ਦੇ ਫੈਸਲਾ ਦਾ ਵਿਰੋਧ ਲਗਾਤਾਰ ਭੱਖਦਾ ਜਾ ਰਿਹਾ ਹੈ। ਹੁਣ ਇਸ ਵਿਰੋਧ ਵਿੱਚ ਬਾਲੀਵੁੱਡ ਸਟਾਰ ਸੋਨੂੰ ਸੂਦ ਵੀ ਵਿਦਿਆਰਥੀਆਂ ਦੇ ਸਮਰਥਨ ਵਿੱਚ ਆ ਖੜ੍ਹੇ ਹਨ।
ਸੋਨੂੰ ਸੂਦ ਨੇ ਕਿਹਾ ਕਿ ਬੱਚਿਆਂ ਨੂੰ ਇਸ ਮਹਾਂਮਾਰੀ ‘ਚ ਪ੍ਰੀਖਿਆ ਦੇਣ ਲਈ ਬਾਹਰ ਨਿਕਲਣ ਲਈ ਮਜਬੂਰ ਨਹੀਂ ਕੀਤਾ ਜਾਣਾ ਚਾਹੀਦਾ। ਸੋਨੂੰ ਸੂਦ ਨੇ ਕਿਹਾ ਕਿ ਸਾਨੂੰ ਅੱਗੇ ਆ ਕੇ ਇਨ੍ਹਾਂ ਦਾ ਸਮਰਥਨ ਕਰਨਾ ਚਾਹੀਦਾ ਹੈ। ਬੱਚਿਆਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਘੱਟ ਤੋਂ ਘੱਟ 2 ਤੋਂ 3 ਮਹੀਨੇ ਦਾ ਸਮਾਂ ਦੇਣਾ ਚਾਹੀਦਾ ਹੈ ਤਾਂ ਜੋ ਬੱਚੇ ਮਾਨਸਿਕ ਰੂਪ ਤੋਂ ਤਿਆਰ ਹੋਣ ਤੋਂ ਬਾਅਦ ਪ੍ਰੀਖਿਆਵਾਂ ਵਿੱਚ ਸ਼ਾਮਲ ਹੋ ਸਕਣ।
ਸੋਨੂੰ ਸੂਦ ਨੇ ਕਿਹਾ ਕਿ ਜ਼ਿਆਦਾਤਰ ਬੱਚੇ ਬਿਹਾਰ ਤੋਂ ਹਨ, ਜਿੱਥੇ 13 ਤੋਂ 14 ਜ਼ਿਲ੍ਹੇ ਹੜ੍ਹ ਪ੍ਰਭਾਵਿਤ ਹਨ। ਅਜਿਹੇ ਵਿੱਚ ਕਿਵੇਂ ਉਮੀਦ ਕੀਤੀ ਜਾ ਸਕਦੀ ਹੈ ਕਿ ਉਹ ਵਿਦਿਆਰਥੀ ਪੇਪਰ ਦੇਣ ਸੈਂਟਰਾਂ ਵਿੱਚ ਆ ਸਕਦੇ ਹਨ। ਉਨ੍ਹਾਂ ਕੋਲ ਪੈਸੇ ਨਹੀਂ, ਰੁਕਣ ਦੇ ਲਈ ਕੋਈ ਜਗ੍ਹਾ ਵੀ ਨਹੀਂ ਹੈ।
#NEETJEE परीक्षा में बैठने वाले बच्चे सुदूर इलाकों से आते हैं।बिहार के किसी गांव में बाढ़ है तो किसी जिले में पूरी बंदी। हां,परीक्षा जरूरी है लेकिन उन युवा कंधो की हिफ़ाज़त भी उतनी ही जरूरी है।पूरे विश्व में सबकुछ प्रकृति के सामने ठहर गया तो परीक्षा को कुछ वक्त के लिए टालना चाहिए pic.twitter.com/QABfYbPcsX
— sonu sood (@SonuSood) August 25, 2020
ਸੋਨੂੰ ਸੂਦ ਨੇ ਕਿਹਾ ਕਿ ਸਰਕਾਰ ਨੂੰ 2 ਮਹੀਨੇ ਦਾ ਸਮਾਂ ਦੇਣਾ ਚਾਹੀਦਾ ਹੈ ਅਤੇ ਪ੍ਰੀਖਿਆ ਨੂੰ ਨਵੰਬਰ-ਦਸੰਬਰ ਤੱਕ ਟਾਲ ਦੇਣਾ ਚਾਹੀਦਾ। ਲੌਕਡਾਊਨ ਵਿੱਚ ਹਜ਼ਾਰਾਂ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਪਹੁੰਚਾਉਣ ਵਿੱਚ ਸੋਨੂੰ ਸੂਦ ਨੇ ਮੋਹਰੀ ਆ ਕੇ ਮਦਦ ਕੀਤੀ ਸੀ ਤੇ ਅੱਜ ਉਨ੍ਹਾਂ ਨੇ ਵਿਦਿਆਰਥੀਆਂ ਦਾ ਸਮਰਥਨ ਕਰਦੇ ਹੋਏ NEET-JEE ਦੀਆਂ ਪ੍ਰੀਖਿਆਵਾਂ ਨੂੰ ਟਾਲਣ ਦੇ ਲਈ ਕਿਹਾ ਹੈ।