ਮੋਗਾ: ਮੋਗਾ ਤੋਂ ਕਾਂਗਰਸ ਦੇ ਉਮੀਦਵਾਰ ਮਾਲਵਿਕਾ ਸੱਚਰ ਸੂਦ ਦੇ ਭਰਾ ਤੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਨੇ ਸ਼ਿਕਾਇਤ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਅਕਾਲੀ ਦਲ ਨੇ ਸੋਨੂੰ ਸੂਦ ‘ਤੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੇ ਇਲਜ਼ਾਮ ਲਗਾਏ ਹਨ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਸੋਨੂੰ ਸੂਦ ਦੀ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਉਧਰ ਅਦਾਕਾਰ ਸੋਨੂ ਸੂਦ ਨੇ ਕਿਹਾ ਕਿ ਪਾਰਕਿੰਗ ਦੀ ਸਮੱਸਿਆ ਹੋਣ ਕਰਕੇ ਗੱਡੀ ਸਾਈਡ ਉੱਤੇ ਖੜੀ ਕੀਤੀ ਗਈ ਸੀ।
ਇਸ ਤੋਂ ਇਲਾਵਾ ਇੱਕ ਵੀਡੀਓ ‘ਚ ਵੀ ਸੋਨੂੰ ਸੂਦ ਕਾਂਗਰਸੀ ਉਮੀਦਵਾਰ ਮਾਲਵਿਕਾ ਸੱਚਰ ਸੂਦ ਲਈ ਵੋਟ ਕਰਨ ਦੀ ਅਪੀਲ ਕਰਦੇ ਨਜ਼ਰ ਆਏ ਹਨ।
ਜਿਸ ਤੋਂ ਬਾਅਦ ਚੋਣ ਅਧਿਕਾਰੀ ਤੇ ਐੱਸ.ਡੀ.ਐੱਮ. ਸਤਵੰਤ ਸਿੰਘ ਨੇ ਕਿਹਾ ਕਿ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੂੰ ਘਰ ਅੰਦਰ ਰਹਿਣ ਦੀ ਹਦਾਇਤ ਦਿੱਤੀ ਗਈ ਹੈ। ਉਸ ’ਤੇ ਨਿਗਰਾਨੀ ਲਈ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਡੀ.ਐੱਸ.ਪੀ. ਸਿਟੀ ਜਸ਼ਨਦੀਪ ਗਿੱਲ ਨੇ ਚੋਣ ਅਜਬਜ਼ਰਵਰ ਦੀ ਹਦਾਇਤ ’ਤੇ ਇੰਡੇਵਰ ਗੱਡੀ ਕਬਜ਼ੇ ’ਚ ਲੈਣ ਦੀ ਪੁਸ਼ਟੀ ਕੀਤੀ ਹੈ।
ਸੋਨੂੰ ਸੂਦ ਨੇ ਵਿਰੋਧੀ ਪਾਰਟੀਆਂ ‘ਤੇ ਲਾਏ ਇਲਜ਼ਾਮ, ਚੋਣ ਕਮਿਸ਼ਨ ਨੂੰ ਕੀਤੀ ਅਪੀਲ
- Advertisement -
ਉਥੇ ਹੀ ਦੂਜੇ ਪਾਸੇ ਸੋਨੂੰ ਸੂਦ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਹੈ ਕਿ ਮੋਗਾ ਦੇ ਹੋਰ ਉਮੀਦਵਾਰ ‘ਵੋਟਾਂ ਖਰੀਦ ਰਹੇ ਹਨ’। ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਇਸ ‘ਤੇ ਕਾਰਵਾਈ ਕਰਨ ਦੀ ਮੰਗ ਕੀਤੀ।
Other Candidates in #Moga Constituency are buying votes.@ECISVEEP should take immediate action regarding the same.@DproMoga @MogaPolice @DGPPunjabPolice @PunjabPoliceInd
— sonu sood (@SonuSood) February 20, 2022