ਨਵੀਂ ਦਿੱਲੀ: ਬੀਸੀਸੀਆਈ ( BCCI ) ਪ੍ਰਧਾਨ ਅਤੇ ਸਾਬਕਾ ਕ੍ਰਿਕਟ ਟੀਮ ਦੇ ਕਪਤਾਨ ਸੌਰਵ ਗਾਂਗੁਲੀ ਦੀ ਫਿਰ ਤੋਂ ਸਿਹਤ ਵਿਗੜ ਗਈ ਹੈ ਅਤੇ ਉਨ੍ਹਾਂ ਨੂੰ ਅਪੋਲੋ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ। ਛਾਤੀ ਵਿਚ ਦਰਦ ਤੇ ਬੇਚੈਨੀ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਜਾਇਆ ਗਿਆ।
ਮਹੀਨੇ ਤੋਂ ਵੀ ਘੱਟ ਸਮੇਂ ਤੋਂ ਪਹਿਲਾਂ ਉਨ੍ਹਾਂ ਦੀ ਇਥੇ ਐਂਜੀਓਪਲਾਸਟੀ ਕਰਵਾਈ ਗਈ ਸੀ। 2 ਜਨਵਰੀ ਨੂੰ ਛਾਤੀ ਵਿੱਚ ਦਰਦ ਤੋਂ ਬਾਅਦ ਉਨ੍ਹਾਂ ਨੂੰ ਕੋਲਕਾਤਾ ਦੇ ਨਿੱਜੀ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਸੀ। ਜਿੱਥੇ ਉਹ ਲਗਭਗ 5 ਦਿਨ ਰਹੇ ਅਤੇ 7 ਜਨਵਰੀ ਨੂੰ ਉਨ੍ਹਾਂ ਨੂੰ ਛੁੱਟੀ ਦਿੱਤੀ ਗਈ ਸੀ।