ਸੌਰਵ ਗਾਂਗੁਲੀ ਨੂੰ ਪਿਆ ਦਿਲ ਦਾ ਦੌਰਾ, ਹਸਪਤਾਲ ਭਰਤੀ

TeamGlobalPunjab
1 Min Read

ਕੋਲਕਾਤਾ: ਭਾਰਤੀ ਕ੍ਰਿਕੇਟ ਕੰਟਰੋਲ ਬੋਰਡ ਦੇ ਪ੍ਰਧਾਨ ਅਤੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੂੰ ਦਿਲ ਦਾ ਦੌਰਾ ਪੈਣ ਤੋਂ ਦੇ ਬਾਅਦ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ।

ਰਿਪੋਰਟ ਅਨੁਸਾਰ, ਗਾਂਗੁਲੀ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਕੋਲਕਾਤਾ ਦੇ ਵੁਡਲੈਂਡਸ ਹਸਪਤਾਲ ਦੇ ਐਮਰਜੈਂਸੀ ਵਾਰਡ ‘ਚ ਭਰਤੀ ਕਰਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸ਼ੁੱਕਰਵਾਰ ਸ਼ਾਮ ਕਸਰਤ ਕਰਨ ਤੋਂ ਬਾਅਦ ਉਨ੍ਹਾਂ ਦੀ ਛਾਤੀ ‘ਚ ਦਰਦ ਹੋਇਆ ਅਤੇ ਅੱਜ ਦੁਪਹਿਰ ਫਿਰ ਅਜਿਹੀ ਸਮੱਸਿਆ ਤੋਂ ਬਾਅਦ ਪਰਿਵਾਰ ਦੇ ਮੈਂਬਰ ਉਨ੍ਹਾਂ ਨੂੰ ਹਸਪਤਾਲ ਲੈ ਆਏ।


ਸੌਰਵ ਗਾਂਗੁਲੀ ਦੇ ਹਸਪਤਾਲ ‘ਚ ਭਰਤੀ ਹੋਣ ਤੋਂ ਬਾਅਦ ਮਮਤਾ ਬੈਨਰਜੀ ਨੇ ਟਵੀਟ ਕਰਦੇ ਹੋਏ ਲਿਖਿਆ, ‘ਮੈਨੂੰ ਇਹ ਜਾਣ ਕੇ ਦੁੱਖ ਹੋਇਆ ਕਿ ਸੌਰਵ ਗਾਂਗੁਲੀ ਨੂੰ ਕਾਰਡਿਅਕ ਅਰੈਸਟ ਆਇਆ ਹੈ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਾਇਆ ਗਿਆ ਹੈ। ਮੈਂ ਉਨ੍ਹਾਂ ਦੀ ਸਿਹਤਯਾਬੀ ਲਈ ਕਾਮਨਾ ਕਰਦੀ ਹਾਂ ਮੇਰੀਆਂ ਦੁਆਵਾਂ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਨ।’

Share this Article
Leave a comment