ਸੌਰਵ ਗਾਂਗੁਲੀ ਦੇ 4 ਪਰਿਵਾਰਕ ਮੈਂਬਰਾਂ ਦੀ ਕੋਰੋਨਾ ਵਾਇਰਸ ਰਿਪੋਰਟ ਆਈ ਪਾਜ਼ਿਟਿਵ

TeamGlobalPunjab
1 Min Read

ਨਵੀਂ ਦਿੱਲ‍ੀ: ਕੋਰੋਨਾ ਵਾਇਰਸ ਵਰਗੀ ਖਤਰਨਾਕ ਮਹਾਮਾਰੀ BCCI ਦੇ ਪ੍ਰਧਾਨ ਸੌਰਵ ਗਾਂਗੁਲੀ ਦੇ ਪਰਿਵਾਰ ਨੂੰ ਆਪਣੀ ਲਪੇਟ ‘ਚ ਲੈ ਚੁੱਕੀ ਹੈ। ਉਨ੍ਹਾਂ ਦੇ ਵੱਡੇ ਭਰਾ ਇਸ ਦੀ ਚਪੇਟ ਵਿੱਚ ਆ ਗਏ ਹਨ। ਰਿਪੋਰਟਾਂ ਅਨੁਸਾਰ ਸ‍ਟੇਟ ਹੈਲ‍ਥ ਡਿਪਾਰਟਮੈਂਟ ਨੇ ਦੱਸਿਆ ਕਿ ਗਾਂਗੁਲੀ ਦੇ ਵੱਡੇ ਭਰਾ ਸਨੇਹਆਸ਼ੀਸ਼ ਗਾਂਗੁਲੀ ਕੋਵਿਡ-19 ਪਾਜ਼ਿਟਿਵ ਪਾਏ ਗਏ ਹਨ। ਇਹ ਹੀ ਨਹੀਂ ਸਨੇਹਆਸ਼ੀਸ਼ ਦੀ ਪਤਨੀ ਵੀ ਇਸ ਮਹਾਮਾਰੀ ਦੀ ਲਪੇਟ ਵਿੱਚ ਆ ਗਈ ਹਨ।

ਜਾਣਕਾਰੀ ਅਨੁਸਾਰ ਸਨੇਹਆਸ਼ੀਸ਼ ਦੀ ਸੱਸ ਅਤੇ ਸਹੁਰਾ ਪਿਛਲੇ ਹਫਤੇ ਕੋਰੋਨਾ ਵਾਇਰਸ ਸੰਕਰਮਿਤ ਪਾਏ ਗਏ ਸਨ। ਚਾਰਾਂ ਨੇ ਸਿਹਤ ਸਬੰਧੀ ਸ਼ਿਕਾਇਤ ਕੀਤੀ ਅਤੇ ਸਾਰਿਆਂ ਵਿੱਚ ਕੋਵਿਡ-19 ਦੇ ਹੀ ਲੱਛਣ ਨਜ਼ਰ ਆਏ। ਟੈਸ‍ਟ ਰਿਪੋਰਟ ਪਾਜ਼ਿਟਿਵ ਆਉਣ ਤੋਂ ਬਾਅਦ ਚਾਰਾਂ ਨੂੰ ਹੀ ਇੱਕ ਨਿੱਜੀ ਨਰਸਿੰਗ ਹੋਮ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ।

Share this Article
Leave a comment