ਦੱਖਣੀ ਕੋਰੀਆ ਦੇ ਰਾਸ਼ਟਰਪਤੀ ਲੀ ਜੇ-ਮਿਊਂਗ ਦਾ ਭਾਰਤ ਦੌਰਾ; ਰਾਸ਼ਟਰਪਤੀ ਭਵਨ ਵਿਖੇ ਹੋਇਆ ਸ਼ਾਨਦਾਰ ਸਵਾਗਤ

Global Team
2 Min Read

ਨਵੀ ਦਿੱਲੀ : ਭਾਰਤ ਦੌਰੇ ‘ਤੇ ਆਏ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਲੀ ਜੇ-ਮਿਊਂਗ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਰਾਸ਼ਟਰੀ ਰਾਜਧਾਨੀ ਵਿੱਚ ਲੀ ਜੇ-ਮਿਊਂਗ ਦਾ ਸ਼ਾਨਦਾਰ ਸਵਾਗਤ ਕੀਤਾ।

ਰਾਸ਼ਟਰਪਤੀ ਭਵਨ ਦੇ ਅਗਲੇ ਹਿੱਸੇ (ਫੋਰਕੋਰਟ) ਵਿੱਚ ਸੋਮਵਾਰ ਨੂੰ ਉਹਨਾਂ ਲਈ ਇੱਕ ਰਸਮੀ ਸਵਾਗਤ ਸਮਾਰੋਹ ਆਯੋਜਿਤ ਕੀਤਾ ਗਿਆ, ਜਿਸ ਵਿੱਚ ਦੋਵਾਂ ਦੇਸ਼ਾਂ ਵਿਚਾਲੇ ਵਿਸ਼ੇਸ਼ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ ਗਿਆ। ਲੀ ਜੇ-ਮਿਊਂਗ ਦੇ ਇਸ ਦੌਰੇ ਨਾਲ ਭਾਰਤ ਅਤੇ ਦੱਖਣੀ ਕੋਰੀਆ ਦੀ ਰਣਨੀਤਕ ਸਾਂਝੇਦਾਰੀ ਹੁਣ ਇੱਕ ਨਵੇਂ ਮੁਕਾਮ ਵੱਲ ਵਧ ਚੁੱਕੀ ਹੈ।

ਰਾਸ਼ਟਰਪਤੀ ਲੀ ਦੀ ਇਹ ਪਹਿਲੀ ਭਾਰਤ ਯਾਤਰਾ ਹੈ ਅਤੇ ਪਿਛਲੇ ਅੱਠ ਸਾਲਾਂ ਵਿੱਚ ਕਿਸੇ ਦੱਖਣੀ ਕੋਰੀਆਈ ਰਾਸ਼ਟਰਪਤੀ ਦਾ ਇਹ ਪਹਿਲਾ ਭਾਰਤ ਦੌਰਾ ਹੈ। ਪ੍ਰਧਾਨ ਮੰਤਰੀ ਮੋਦੀ ਰਾਸ਼ਟਰਪਤੀ ਲੀ ਦੇ ਸਨਮਾਨ ਵਿੱਚ ਦੁਪਹਿਰ ਦੇ ਖਾਣੇ ਦਾ ਆਯੋਜਨ ਕਰਨਗੇ, ਜਦੋਂ ਕਿ ਰਾਸ਼ਟਰਪਤੀ ਮੁਰਮੂ ਉਹਨਾਂ ਲਈ ਸਰਕਾਰੀ ਰਾਤਰੀ ਭੋਜ ਦਾ ਆਯੋਜਨ ਕਰਨਗੇ। ਰਾਸ਼ਟਰਪਤੀ ਲੀ ਨੂੰ ਰਾਸ਼ਟਰਪਤੀ ਭਵਨ ਵਿੱਚ ਰਸਮੀ ‘ਗਾਰਡ ਆਫ਼ ਆਨਰ’ ਵੀ ਦਿੱਤਾ ਗਿਆ।

ਇਸ ਸੰਬੰਧੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਸੋਸ਼ਲ ਮੀਡੀਆ ‘ਤੇ ਲਿਖਿਆ, “ਭਾਰਤ-ਦੱਖਣੀ ਕੋਰੀਆ ਵਿਸ਼ੇਸ਼ ਰਣਨੀਤਕ ਭਾਈਵਾਲੀ ਨੂੰ ਅੱਗੇ ਵਧਾਉਣਾ!” ਸਮਾਰੋਹ ਵਿੱਚ ਰਾਸ਼ਟਰਪਤੀ ਮੁਰਮੂ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਦੱਖਣੀ ਕੋਰੀਆਈ ਰਾਸ਼ਟਰਪਤੀ ਲੀ ਜੇ-ਮਿਊਂਗ ਦਾ ਰਵਾਇਤੀ ਤਰੀਕੇ ਨਾਲ ਸਵਾਗਤ ਕੀਤਾ। ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਇਸ ਸ਼ਾਨਦਾਰ ਪ੍ਰੋਗਰਾਮ ਵਿੱਚ ਦੋਵਾਂ ਦੇਸ਼ਾਂ ਵਿਚਾਲੇ ਡੂੰਘੇ ਦੋਸਤਾਨਾ ਸਬੰਧਾਂ ਨੂੰ ਦਰਸਾਇਆ ਗਿਆ। ਉਨ੍ਹਾਂ ਦਾ ਇਹ ਤਿੰਨ ਦਿਨਾਂ ਸਰਕਾਰੀ ਦੌਰਾ ਦੋਵਾਂ ਦੇਸ਼ਾਂ ਵਿਚਾਲੇ ਰਣਨੀਤਕ ਭਾਈਵਾਲੀ ਨੂੰ ਨਵੀਂ ਦਿਸ਼ਾ ਦੇਣ ਵਾਲਾ ਮੰਨਿਆ ਜਾ ਰਿਹਾ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment