ਸਾਊਥਾਲ ਦੀ ਹੈਵਲੌਕ ਰੋਡ ਦਾ ਨਾਂ ਬਦਲ ਕੇ ਰੱਖਿਆ ਜਾਵੇਗਾ “ਗੁਰੂ ਨਾਨਕ ਰੋਡ” : ਜੂਲੀਅਨ ਬਿਲ

TeamGlobalPunjab
2 Min Read

ਲੰਦਨ : ਸਿੱਖ ਭਾਈਚਾਰਾ ਪੂਰੀ ਦੁਨੀਆ ‘ਚ ਆਪਣੀ ਵੱਖਰੀ ਪਹਿਚਾਣ ਰੱਖਦਾ ਹੈ। ਬ੍ਰਿਟੇਨ ਅਤੇ ਪੂਰੀ ਦੁਨੀਆ ‘ਚ ਵਸਦੇ ਸਿੱਖ ਭਾਈਚਾਰੇ ਲਈ ਮਾਣ ਦੀ ਗੱਲ ਹੈ ਕਿ ਲੰਦਨ ਦੇ ਸਾਊਥਹਾਲ ਦੀ ਹੈਵਲੌਕ ਰੋਡ ਦਾ ਨਾਂ ਬਦਲ ਕੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ‘ਤੇ ਰੱਖਣ ਦੀ ਤਿਆਰੀ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਸਾਊਥਹਾਲ ਨੂੰ ਲਿਟਲ ਇੰਡੀਆ ਵੀ ਕਿਹਾ ਜਾਂਦਾ ਹੈ। ਪੱਛਮੀ ਯੂਰਪ ਦਾ ਸਭ ਤੋਂ ਵੱਡਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਹਾਲ ਦੀ ਹੈਵਲੌਕ ਰੋਡ ‘ਤੇ ਹੀ ਸਥਿਤ ਹੈ।

ਸ਼ਾਹਦੀ ਈਲਿੰਗ ਕੌਂਸਲ ਲੀਡਰ ਜੂਲੀਅਨ ਬਿਲ ਨੇ ਆਪਣੇ ਇੱਕ ਵੀਡੀਓ ਸੰਦੇਸ਼ ਰਾਹੀਂ ਸਾਊਥਹਾਲ ਦੀ ਹੈਵਲੌਕ ਰੋਡ ਦਾ ਨਾਂ ਬਦਲ ਕੇ ‘ਗੁਰੂ ਨਾਨਕ ਰੋਡ’ ਰੱਖਣ ਦੀ ਗੱਲ ਕਹੀ ਹੈ ਅਤੇ ਨਾਲ ਹੀ ਉਨ੍ਹਾਂ ਕਿਹਾ ਹੈ ਕਿ ਇਸ ਨੂੰ ਜਲਦੀ ਹੀ ਪੂਰਾ ਕੀਤਾ ਜਾਵੇਗਾ। ਜੂਲੀਅਨ ਬਿਲ ਦਾ ਵੀਡੀਓ ਸੰਦੇਸ਼ ਜਨਤਕ ਹੋਣ ਤੋਂ ਬਾਅਦ ਸਿੱਖ ਭਾਈਚਾਰੇ ਦੇ ਲੋਕਾਂ ‘ਚ ਖੁਸ਼ੀ ਦੀ ਲਹਿਰ ਹੈ।

ਕੌਂਸਲ ਲੀਡਰ ਜੂਲੀਅਨ ਬਿਲ ਨੇ ਕਿਹਾ ਕਿ ਸਿੱਖ ਭਾਈਚਾਰਾ ਆਪਣੇ ਨਿਰਸੁਆਰਥ ਸਮਾਜਿਕ ਕੰਮਾਂ ਸ਼ਾਹਦੀ ਈਲਿੰਗ ਕੌਂਸਲ ਲਈ ਹੀ ਨਹੀਂ ਬਲਕਿ ਪੂਰੇ ਬ੍ਰਿਟੇਨ ਵਿੱਚ ਮਾਣਮੱਤਾ ਸਥਾਨ ਰੱਖਦਾ ਹੈ। ਇਸ ਦੇ ਨਾਲ ਹੀ ਲੰਦਨ ਦੇ ਮੇਅਰ ਸਾਦਿਕ ਖਾਨ ਵੱਲੋਂ ਹੈਵਲੌਕ ਰੋਡ ਦਾ ਨਾਂ ਬਦਲਣ ਦੀ ਤਜਵੀਜ਼ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ। ਸ਼ਾਹਦੀ ਈਲਿੰਗ ਕੌਂਸਲ, ਸਾਊਥਾਲ ਦੇ ਮੈਂਬਰ ਪਾਰਲੀਮੈਂਟ ਵੀਰੇਂਦਰ ਸ਼ਰਮਾ, ਐੱਮ ਪੀ ਤਨਮਨਜੀਤ ਸਿੰਘ ਢੇਸੀ, ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਗੁਰਮੇਲ ਸਿੰਘ, ਗ੍ਰੇਟਰ ਲੰਦਨ ਅਸੰਬਲੀ ਮੈਂਬਰ ਡਾ: ਉਂਕਾਰ ਸਹੋਤਾ, ਐੱਮ ਪੀ ਸੀਮਾ ਮਲਹੋਤਰਾ ਅਤੇ ਹੋਰ ਸਮੂਹ ਕੌਂਸਲਰਾਂ ਤੇ ਸੰਗਤਾਂ ਵੱਲੋਂ ਇਸ ਫੈਸਲੇ ਨੂੰ ਲੈ ਕੇ ਖੁਸ਼ੀ ਪ੍ਰਗਟ ਕੀਤੀ ਜਾ ਰਹੀ ਹੈ।

Share this Article
Leave a comment