ਕੋਟਕਪੂਰਾ ਗੋਲੀਕਾਂਡ ‘ਚ ਨਾਮਜ਼ਦ ਐੱਸਪੀ ਬਲਜੀਤ ਸਿੰਘ ਨੂੰ ਮਿਲੀ ਅਗਾਊਂ ਜ਼ਮਾਨਤ

TeamGlobalPunjab
1 Min Read

ਚੰਡੀਗੜ੍ਹ: ਪੰਜਾਬ-ਹਰਿਆਣਾ ਹਾਈਕੋਰਟ ਨੇ ਕੋਟਕਪੂਰਾ ਗੋਲੀਕਾਂਡ ‘ਚ ਨਾਮਜ਼ਦ ਐੱਸਪੀ ਬਲਜੀਤ ਸਿੰਘ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵਲੋਂ 6 ਮੁਲਜ਼ਮਾਂ ਵਿੱਚ ਸ਼ਾਮਲ ਕੀਤੇ ਗਏ ਬਲਜੀਤ ਸਿੰਘ ਉਸ ਘਟਨਾ ਦੌਰਾਨ ਕੋਟਕਪੂਰਾ ਵਿੱਚ ਡੀਐਸਪੀ ਦੇ ਅਹੁਦੇ ‘ਤੇ ਤਾਇਨਾਤ ਸਨ।

ਵਿਸ਼ੇਸ਼ ਜਾਂਚ ਟੀਮ ਨੇ ਐੱਸਪੀ ਬਲਜੀਤ ਸਿੰਘ ਨੂੰ ਸੰਗਤ ਖ਼ਿਲਾਫ਼ ਫਰਜ਼ੀ ਮੁਕੱਦਮਾ ਬਣਾਉਣ ਲਈ ਝੂਠੀ ਗਵਾਹੀ ਤਿਆਰ ਕਰਨ ਅਤੇ ਸਾਜਿਸ਼ ਰਚਣ ਦੇ ਦੋਸ਼ਾਂ ਤਹਿਤ ਮੁਲਜ਼ਮ ਨਾਮਜ਼ਦ ਕੀਤਾ ਸੀ, ਜਿਸ ਤੋਂ ਬਾਅਦ ਬਲਜੀਤ ਸਿੰਘ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਮੰਗੀ ਸੀ।

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਅਨਿਲ ਸ਼ੇਤਰਪਾਲ ਨੇ ਐੱਸਪੀ ਬਲਜੀਤ ਸਿੰਘ ਨੂੰ ਅਗਾਉਂ ਜ਼ਮਾਨਤ ਦਿੰਦਿਆਂ ਆਦੇਸ਼ ਦਿੱਤੇ ਕਿ ਐੱਸਪੀ ਬਲਜੀਤ ਸਿੰਘ ਲੋੜ ਪੈਣ ‘ਤੇ ਜਾਂਚ ਟੀਮ ਸਾਹਮਣੇ ਹਾਜਰ ਹੋਵੇ ਅਤੇ ਜਾਂਚ ਵਿੱਚ ਟੀਮ ਨੂੰ ਸਹਿਯੋਗ ਦੇਵੇ।

Share this Article
Leave a comment