ਟਰੰਪ ਤੋਂ ਸਪੀਕਰ ਨੇ ਅਸਤੀਫਾ ਮੰਗਿਆ

TeamGlobalPunjab
1 Min Read

ਵਰਲਡ ਡੈਸਕ – ਅਮਰੀਕੀ ਪ੍ਰਤੀਨਿਧ ਸਭਾ ਦੀ ਸਪੀਕਰ ਨੈਨਸੀ ਪੈਲੋਸੀ ਨੇ ਕਿਹਾ ਕਿ ਜੇਕਰ ਰਾਸ਼ਟਰਪਤੀ ਡੋਨਲਡ ਟਰੰਪ ਨੇ ਜਲਦੀ ਅਸਤੀਫ਼ਾ ਨਾ ਦਿੱਤਾ ਤਾਂ ਅਮਰੀਕੀ ਸੰਸਦ ਵਿੱਚ ਵੜ ਕੇ ਹਮਲਾ ਕਰਨ ਵਾਲਿਆਂ ਨੂੰ ਭੜਕਾਉਣ ਦੇ ਦੋਸ਼ ਚ ਟਰੰਪ ਖ਼ਿਲਾਫ਼ ਮਹਾਦੋਸ਼ ਦਾ ਪ੍ਰਸਤਾਵ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।

ਦੱਸ ਦਈਏ ਪੈਲੋਸੀ ਤੇ ਡੈਮੋਕਰੈਟਾਂ ਦਾ ਮੰਨਣਾ ਹੈ ਕਿ ਟਰੰਪ ਦੇ ਸਮਰਥਕਾਂ ਵੱਲੋਂ ਬੀਤੇ ਬੁੱਧਵਾਰ ਨੂੰ ਯੂਐੱਸ ਕੈਪੀਟਲ ਵਿੱਚ ਵੜ ਕੇ ਕੀਤੀ ਗਈ ਹਿੰਸਾ ਦੀ ਘਟਨਾ ਤੋਂ ਬਾਅਦ ਟਰੰਪ ਨੂੰ ਤੁਰੰਤ ਅਹੁਦੇ ਤੋਂ ਹਟਾ ਦੇਣਾ ਚਾਹੀਦਾ ਹੈ। ਉੱਧਰ, ਭਾਰਤੀ-ਅਮਰੀਕੀ ਸੰਸਦ ਮੈਂਬਰ ਪ੍ਰਮਿਲਾ ਜੈਪਾਲ ਨੇ ਕਿਹਾ ਕਿ ਮਹਾਦੋਸ਼ ਦੀ ਪ੍ਰਕਿਰਿਆ ਤੁਰੰਤ ਆਰੰਭੀ ਜਾਵੇ।

ਜ਼ਿਕਰਯੋਗ ਹੈ ਕਿ ਟਰੰਪ 3 ਨਵੰਬਰ ਨੂੰ ਹੋਈਆਂ ਅਮਰੀਕਾ ਦੇ ਰਾਸ਼ਟਰਪਤੀ ਦੀਆਂ ਚੋਣਾਂ ਵਿੱਚ ਹਾਰ ਗਏ ਸਨ ਤੇ ਚੋਣਾਂ ਜਿੱਤਣ ਵਾਲੇ ਜੋਅ ਬਾਇਡਨ 20 ਜਨਵਰੀ ਨੂੰ ਰਾਸ਼ਟਰਪਤੀ ਦੇ ਅਹੁਦੇ ਦੀ ਸਹੁੰ ਚੁੱਕਣਗੇ।

Share this Article
Leave a comment