ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਵਿਧਾਇਕ ਸ਼ੀਤਲ ਅੰਗੂਰਾਲ ਦਾ ਅਸਤੀਫਾ ਮਨਜ਼ੂਰ ਕਰ ਲਿਆ ਗਿਆ ਹੈ। ਇਸ ਤੋਂ ਪਹਿਲਾ ਬੀਤੇ ਦਿਨੀ ਉਨ੍ਹਾਂ ਵਲੋਂ ਆਪਣਾ ਅਸਤੀਫਾ ਵਾਪਸ ਲੈਣ ਦੀ ਖ਼ਬਰ ਸਾਹਮਣੇ ਆਈ ਸੀ। ਇਸ ਪਿੱਛੇ ਉਨ੍ਹਾਂ ਨੇ ਕਾਰਨ ਦੱਸਿਆ ਸੀ ਕਿ ਜੇਕਰ ਮੇਰਾ ਅਸਤੀਫਾ ਪਹਿਲਾਂ ਮਨਜ਼ੂਰ ਕਰ ਲਿਆ ਜਾਂਦਾ ਤਾਂ ਠੀਕ ਸੀ ਪਰ ਹੁਣ ਮੈਂ ਨਹੀਂ ਚਾਹੁੰਦਾ ਕਿ ਜਲੰਧਰ ਪੱਛਮੀ ਵਿਚ ਦੁਬਾਰਾ ਚੋਣਾਂ ਹੋਣ ਤੇ ਸਰਕਾਰ ਦਾ ਖਰਚਾ ਵਧੇ।
ਅੱਜ ਸਵੇਰੇ 11 ਵਜੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ੀਤਲ ਅੰਗੂਰਾਲ ਨੂੰ ਸੱਦਿਆ ਸੀ। ਹਾਲਾਂਕਿ ਸਪੀਕਰ ਵਿਧਾਨ ਸਭਾ ਵਿਚ ਮੌਜੂਦ ਨਹੀਂ ਸਨ ਤੇ ਵਿਧਾਇਕ ਨੂੰ ਕੁਝ ਸਮਾਂ ਇੰਤਜ਼ਾਰ ਕਰਨ ਦੇ ਬਾਅਦ ਵਾਪਸ ਪਰਤਣਾ। ਉਹ ਸਪੀਕਰ ਦੇ ਸਾਹਮਣੇ ਆਪਣਾ ਪੱਖ ਪੇਸ਼ ਕਰਨ ਪਹੁੰਚੇ ਸਨ।
ਅੰਗੂਰਾਲ ਨੇ ਕਿਹਾ ਕਿ ਮੈਂ ਸਪੀਕਰ ਨੂੰ ਮਿਲਣ ਪਹੁੰਚਿਆ ਸੀ ਪਰ ਉਹ ਵਿਧਾਨ ਸਭਾ ਵਿਚ ਮੌਜੂਦ ਨਹੀਂ ਹਨ। ਮੈਂ ਉਨ੍ਹਾਂ ਦੇ ਸੈਕ੍ਰੇਟਰੀ ਨੂੰ ਮਿਲ ਕੇ ਆਇਆ ਹਾਂ। ਸਪੀਕਰ ਫਿਲਹਾਲ ਦਿੱਲੀ ਵਿਚ ਹਨ ਜਿਸ ਕਾਰਨ ਉਹ ਮਿਲ ਨਹੀਂ ਸਕੇ। ਹੁਣ 11 ਜੂਨ ਨੂੰ ਸਵੇਰੇ 11 ਵਜੇ ਦੁਬਾਰਾ ਬੁਲਾਇਆ ਗਿਆ ਹੈ। ਅਸਤੀਫਾ ਵਾਪਸ ਲੈਣ ਦੀ ਚਿੱਠੀ ਮੈਂ ਸਕੱਤਰ ਕੋਲ ਜਮ੍ਹਾ ਕਰ ਦਿੱਤਾ ਹੈ ਤੇ ਰਿਸੀਵਿੰਗ ਲੈ ਲਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।