ਚੰਡੀਗੜ੍ਹ: ਇੱਕ ਇਤਿਹਾਸਕ ਪਹਿਲਕਦਮੀ ਤਹਿਤ, ਅੱਜ ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਨਵੀਂ ਸਥਾਪਿਤ ਲਾਇਬ੍ਰੇਰੀ ਦਾ ਉਦਘਾਟਨ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ (ਮਗਸੀਪਾ) ਦੇ ਮੁੱਖ ਦਫਤਰ, ਸੈਕਟਰ 26, ਚੰਡੀਗੜ੍ਹ ਵਿਖੇ ਕੀਤਾ ਗਿਆ। ਲਾਇਬ੍ਰੇਰੀ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਾਂਝੇ ਤੌਰ ‘ਤੇ ਕੀਤਾ।
ਮੁੱਖ ਮਹਿਮਾਨ ਕੁਲਤਾਰ ਸਿੰਘ ਸੰਧਵਾਂ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅਜਿਹੀਆਂ ਲਾਇਬ੍ਰੇਰੀਆਂ ਸੰਵਿਧਾਨਕ ਸੰਸਥਾਵਾਂ ਨੂੰ ਬੌਧਿਕ ਤੌਰ ‘ਤੇ ਮਜ਼ਬੂਤ ਕਰਦੀਆਂ ਹਨ ਅਤੇ ਜਨਤਕ ਹਿੱਤਾਂ ਨਾਲ ਸਬੰਧਤ ਮਾਮਲਿਆਂ ਵਿੱਚ ਸਹੀ ਦਿਸ਼ਾ ਪ੍ਰਦਾਨ ਕਰਦੀਆਂ ਹਨ।

