ਚੰਡੀਗੜ੍ਹ : ਲੌਕ ਡਾਊਂਨ ਕਾਰਨ ਕਈ ਲੋਕ ਆਪਣੇ ਘਰਾਂ ਤੋਂ ਬਾਹਰ ਫਸ ਗਏ ਹਨ। ਇਸ ਨੂੰ ਲੈ ਕੇ ਸਮੇ ਸਮੇ ਤੇ ਸਿਆਸੀ ਬਿਆਨੀਆਂ ਸਾਹਮਣੇ ਆ ਰਹੇ ਹਨ । ਇਸੇ ਲੜੀ ਤਹਿਤ ਹੁਣ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਅੱਜ ਇਹ ਮੂਧਾ ਉਠਾਇਆ ਹੈ । ਉਨ੍ਹਾਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਲਈ ਅਪੀਲ ਕੀਤੀ ਹੈ ਕਿ ਉਹ ਰੇਲਵੇ ਮੰਤਰਾਲੇ ਨੂੰ ਕਹਿ ਕੇ ਤਿੰਨ ਹਫ਼ਤਿਆਂ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ, ਪਟਨਾ ਵਿਖੇ ਫਸੇ ਸ਼ਰਧਾਲੂਆਂ ਨੂੰ ਵਾਪਸ ਪੰਜਾਬ ਲਿਆਉਣ ਲਈ ਵਿਸ਼ੇਸ਼ ਰੇਲਗੱਡੀਆਂ ਦਾ ਪ੍ਰਬੰਧ ਕਰਨ।
ਦੱਸ ਦੇਈਏ ਕਿ ਹਰਸਿਮਰਤ ਕੌਰ ਬਾਦਲ ਵਲੋਂ ਇਸ ਲਈ ਪੀਐਮ ਨੂੰ ਇਕ ਚਿਠੀ ਵੀ ਲਿਖੀ ਗਈ ਹੈ । ਉਨ੍ਹਾਂ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਵਿਖੇ ਤਕਰੀਬਨ ਤਿੰਨ ਹਜ਼ਾਰ ਸ਼ਰਧਾਲੂ ਅਤੇ ਸ੍ਰੀ ਪਟਨਾ ਸਾਹਿਬ ਵਿਖੇ ਕਰੀਬ 2 ਹਜ਼ਾਰ ਸ਼ਰਧਾਲੂ ਫਸੇ ਹੋਏ ਹਨ ਅਤੇ ਇਨ੍ਹਾਂ ਵਿਚ ਬੱਚੇ ਅਤੇ ਬਜ਼ੁਰਗ ਵੀ ਸ਼ਾਮਿਲ ਹਨ। ਜਿਨ੍ਹਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪਟਨਾ ਸਾਹਿਬ ਅਤੇ ਨਾਂਦੇੜ ਸਾਹਿਬ ਵਿਖੇ ਫਸੇ ਸ਼ਰਧਾਲੂਆਂ ਲਈ ਹਰਸਿਮਰਤ ਕੌਰ ਬਾਦਲ ਨੇ ਕੀਤੀ ਵਿਸ਼ੇਸ਼ ਮੰਗ ! ਪੀਐਮ ਨੂੰ ਲਿਖੀ ਚਿਠੀ
Leave a Comment
Leave a Comment