ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ!

TeamGlobalPunjab
1 Min Read

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੇਸ਼ਾਂ ਵਿਦੇਸ਼ਾਂ ਵਿੱਚ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਸਿਲਸਿਲੇ ‘ਚ ਸ੍ਰੀ ਗੁਰੂ ਨਾਨਕ ਦੇਵ  ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੈਲਮਰਸਟਨ ਨੌਰਥ ਵਿੱਚ ਵੀ ਸਮਾਗਮ ਕਰਵਾਏ ਗਏ। ਇਸ ਦੌਰਾਨ ਭਾਰਤੀ ਪਕਵਾਨਾਂ ਤੋਂ ਇਲਾਵਾ ਸਥਾਨਕ ਪਕਵਾਨਾਂ ਨੂੰ ਵੀ ਲੰਗਰ ਵਿੱਚ ਸ਼ਾਮਲ ਕੀਤਾ ਗਿਆ। ਇਨ੍ਹਾਂ ਸਮਾਗਮਾਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੇ ਹਿੱਸਾ ਲਿਆ।

ਪੈਲਮਰਸਟਨ ਨੌਰਥ ਦੇ ਸਿੱਖ ਭਾਈਚਾਰੇ ਦੇ ਨੇਤਾ ਕਾਰਲ ਗਿੱਲ ਨੇ ਕਿਹਾ ਕਿ ਇਹ ਪਹਿਲਾ ਸਾਲ ਹੈ ਜਦੋਂ ਸਮੁੱਚੀ ਮਾਨਵਤਾ ਵੱਲੋਂ ਇਕੱਠੇ ਹੋਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਗਿੱਲ ਨੇ ਕਿਹਾ ਕਿ ਜਿਵੇਂ ਨਿਊਜ਼ੀਲੈਂਡ ਵਧੇਰੇ ਬਹੁਸਭਿਆਚਾਰਕ ਸਮਾਜ ਬਣ ਗਿਆ ਹੈ ਇਹ ਇਕ ਮਹੱਤਵਪੂਰਣ ਹਿੱਸਾ ਸੀ।

Karl Gill
Share This Article
Leave a Comment