ਅੱਜ ਤੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ, ਗੁਰਬਾਣੀ ਪ੍ਰਸਾਰਣ ਮਾਮਲੇ ‘ਚ SGPC ਪ੍ਰਧਾਨ ਧਾਮੀ ਦੀ CM ਮਾਨ ਨੂੰ ਤਾੜਨਾ

Rajneet Kaur
2 Min Read

ਅੰਮਿਤਸਰ: ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਸ ਸੈਸ਼ਨ ‘ਚ ਸਭ ਤੋਂ ਵੱਡਾ ਮਾਮਲਾ ਸ੍ਰੀ ਦਰਬਾਰ ਤੋਂ ਗੁਰਬਾਣੀ ਦੇ ਪ੍ਰਸਾਰਣ ਸਬੰਧੀ ਉਠਾਇਆ ਜਾਵੇਗਾ। ਬੀਤੇ ਦਿਨ CM  ਮਾਨ ਨੇ ਟਵੀਟ ਕਰਕੇ ਕਿਹਾ ਸੀ ਕਿ  ਵਾਹਿਗੁਰੂ ਜੀ ਦੇ ਅਸ਼ੀਰਵਾਦ ਸਦਕਾ ਕੱਲ੍ਹ ਇੱਕ ਇਤਿਹਾਸਕ ਫੈਸਲਾ ਕਰਨ ਜਾ ਰਹੇ ਹਾਂ, ਸਮੂਹ ਸੰਗਤਾਂ ਦੀ ਮੰਗ ਮੁਤਾਬਕ ਸਿੱਖ ਗੁਰੁਦਵਾਰਾ ਐਕਟ 1925 ਵਿੱਚ ਇੱਕ ਨਵੀਂ ਧਾਰਾ ਜੋੜ ਰਹੇ ਹਾਂ ਕਿ ਹਰਿਮੰਦਰ ਸਾਹਬ ਜੀ ਤੋਂ ਗੁਰਬਾਣੀ ਦਾ ਪੑਸਾਰਣ ਸਭ ਲਈ ਮੁਫਤ ਹੋਵੇਗਾ …no tender required..ਕੱਲ੍ਹ ਕੈਬਨਿਟ ਚ , 20 ਜੂਨ ਨੂੰ ਵਿਧਾਨ ਸਭਾ ਚ ਮਤਾ ਆਵੇਗਾ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਜਾਂ ਭਗਵੰਤ ਮਾਨ ਨੂੰ ਕੋਈ ਅਧਿਕਾਰ ਨਹੀਂ ਕਿ ਉਹ ਸਿੱਖ ਗੁਰਦੁਆਰਾ ਐਕਟ 1925 ਵਿਚ ਛੇੜਛਾੜ ਕਰਨ।ਉਨ੍ਹਾਂ ਕਿਹਾ ਕਿ ਗੁਰਬਾਣੀ ਪ੍ਰਸਾਰਣ ਕੋਈ ਆਮ ਪ੍ਰਸਾਰਣ ਨਹੀਂ ਹੈ ਇਸਦੀ ਪਵਿੱਤਰਤਾ ਅਤੇ ਮਰਿਆਦਾ ਨੂੰ ਨਜ਼ਰਅੰਦਾਜ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ  ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਸਿੱਖਾਂ ਦੇ ਧਾਰਮਿਕ ਮਾਮਲਿਆਂ ਨੂੰ ਉਲਝਾਉਣ ਦੀ ਕੋਸ਼ਿਸ਼ ਨਾ ਕਰੋ। ਸਿੱਖੀ ਦੇ ਮਾਮਲੇ ਸੰਗਤ ਦੀ ਭਾਵਨਾਵਾਂ ਤੇ ਸਰੋਕਾਰਾਂ ਨਾਲ ਸਬੰਧਿਤ ਹਨ, ਜਿਨ੍ਹਾਂ ‘ਚ ਸਰਕਾਰਾਂ ਨੂੰ ਸਿੱਧੇ ਤੌਰ ‘ਤੇ ਦਖ਼ਲ ਕਰਨ ਦਾ ਕੋਈ ਹੱਕ ਨਹੀਂ। ਤੁਸੀਂ ਸਿੱਖ ਗੁਰਦੁਆਰਾ ਐਕਟ 1925 ‘ਚ ਸੋਧ ਕਰਕੇ ਨਵੀਂ ਧਾਰਾ ਜੋੜਨ ਦੀ ਗੱਲ ਕਰ ਰਹੇ ਹੋ।ਇਹ ਕਾਰਜ ਸਿੱਖ ਸੰਗਤ ਵੱਲੋਂ ਚੁਣੀ ਸੰਸਥਾ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ਾਂ ਨਾਲ ਭਾਰਤ ਸਰਕਾਰ ਸੰਸਦ ਵਿੱਚ ਹੀ ਕਰ ਸਕਦੀ ਹੈ। ਪੰਜਾਬ ਸਰਕਾਰ ਨੂੰ ਇਸ ਐਕਟ ਵਿੱਚ ਸੋਧ ਕਰਨ ਦਾ ਕੋਈ ਅਧਿਕਾਰ ਨਹੀਂ। ਆਪਣੇ ਸਿਆਸੀ ਹਿੱਤਾਂ ਲਈ ਕੌਮ ਨੂੰ ਦੁਵਿਧਾ ਵਿੱਚ ਪਾਉਣ ਤੋਂ ਬਾਜ ਆਓ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

 

Share this Article
Leave a comment