ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖਤ ਸਾਹਿਬਾਨ ਦੀ ਮਰਿਆਦਾ ਸਬੰਧੀ ਵਿਚਾਰ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਵਿਸ਼ੇਸ਼ ਇਜਲਾਸ 5 ਅਗਸਤ ਨੂੰ ਬੁਲਾਇਆ ਹੈ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਇਹ ਵਿਸ਼ੇਸ਼ ਇਜਲਾਸ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਹੋਵੇਗਾ। ਜਿਸ ਸਬੰਧੀ ਮੈਂਬਰ ਸਾਹਿਬਾਨ ਨੂੰ ਬੀਤੀ 11 ਜੁਲਾਈ ਨੂੰ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਇਜਲਾਸ 5 ਅਗਸਤ 2025 ਦਿਨ ਮੰਗਲਵਾਰ ਨੂੰ ਬਾਅਦ ਦੁਪਹਿਰ 1.00 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਇਆ ਗਿਆ ਹੈ। ਜਿਸ ਵਿਚ ਤਖਤ ਤਖਤ ਸਾਹਿਬਾਨ ਦੀ ਮਰਿਆਦਾ ਬਾਰੇ ਵਿਚਾਰ ਹੋਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।