ਖੇਤੀ ਕਾਨੂੰਨਾਂ ਖਿਲਾਫ ਬੁਲਾਇਆ ਜਾਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ: ਕੈਪਟਨ

TeamGlobalPunjab
1 Min Read

ਪਟਿਆਲਾ: ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਸਰਕਾਰ ਲਗਾਤਾਰ ਨਿੱਤਰੀ ਹੋਈ ਹੈ। ਪਟਿਆਲਾ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਕਾਨਫਰੰਸ ਕੀਤੀ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨ ਪੰਜਾਬ ਵਿੱਚ ਲਾਗੂ ਨਾ ਹੋਣ ਸਬੰਧੀ ਵਿਸ਼ੇਸ਼ ਇਜਲਾਸ ਬੁਲਾਇਆ ਜਾਵੇਗਾ।

ਵਿਰੋਧੀ ਧਿਰਾਂ ਲਗਾਤਾਰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਮੰਗ ਕਰ ਰਹੀਆਂ ਹਨ ਤਾਂ ਅੱਜ ਪਟਿਆਲਾ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਖੇਤੀ ਕਾਨੂੰਨ ਖ਼ਿਲਾਫ਼ ਸੈਸ਼ਨ ਸੱਦਿਆ ਜਾਵੇਗਾ।

ਇਸ ਤੋਂ ਪਹਿਲਾਂ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਵੀ ਜਿੱਥੇ-ਜਿੱਥੇ ਕਾਂਗਰਸ ਦੇ ਮੁੱਖ ਮੰਤਰੀ ਹਨ ਉਨ੍ਹਾਂ ਨੂੰ ਖੇਤੀ ਕਾਨੂੰਨ ਖਿਲਾਫ ਆਰਟੀਕਲ 254 ਤਹਿਤ ਮਤਾ ਪਾਸ ਕਰਨ ਲਈ ਕਿਹਾ ਸੀ।

Share This Article
Leave a Comment