ਨਾਮੀ ਕਾਂਗਰਸੀ ਆਗੂ ਦੇ ਭਾਜਪਾ ‘ਚ ਸ਼ਾਮਲ ਹੋਣ ਨੂੰ ਲੈ ਚਰਚਾ ਤੇਜ਼! ਮਨੀਸ਼ ਤਿਵਾੜੀ ਨੇ ਦਿੱਤੀ ਸਫ਼ਾਈ

Global Team
3 Min Read

ਚੰਡੀਗੜ੍ਹ/ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚੰਡੀਗੜ੍ਹ ਦੌਰੇ ਦੌਰਾਨ ਕਾਂਗਰਸ ਦੇ ਸੀਨੀਅਰ ਲੀਡਰ ਅਤੇ ਮੈਂਬਰ ਪਾਰਲੀਮੈਂਟ (MP) ਮਨੀਸ਼ ਤਿਵਾੜੀ ਵੱਲੋਂ ਸਟੇਜ ਸਾਂਝੀ ਕਰਨ ਅਤੇ ਪੀਐਮ ਨਾਲ ਹੋਈ ਬ੍ਰੀਫ਼ ਇੰਟਰੈਕਸ਼ਨ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਚੱਲ ਰਹੀਆਂ ਚਰਚਾਵਾਂ ‘ਤੇ ਹੁਣ ਖੁਦ ਤਿਵਾੜੀ ਨੇ ਬਿਆਨ ਜਾਰੀ ਕੀਤਾ ਹੈ।

ਦਰਅਸਲ, ਚੰਡੀਗੜ੍ਹ ਵਿੱਚ ਇੱਕ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਮੋਦੀ ਅਤੇ ਮਨੀਸ਼ ਤਿਵਾੜੀ ਆਹਮੋ-ਸਾਹਮਣੇ ਹੋਏ। ਇਸ ਦੌਰਾਨ ਪੀਐੱਮ ਮੋਦੀ ਨੇ ਨਾ ਸਿਰਫ਼ ਮਨੀਸ਼ ਤਿਵਾੜੀ ਦਾ ਨਿੱਘਾ ਸਵਾਗਤ ਕੀਤਾ, ਸਗੋਂ ਉਨ੍ਹਾਂ ਦੇ ਦੋਵੇਂ ਹੱਥ ਫੜ ਕੇ ਕਰੀਬ 2 ਮਿੰਟ ਤੱਕ ਗੱਲਬਾਤ ਵੀ ਕੀਤੀ। ਇਸ ਸਮੇਂ ਭਾਜਪਾ ਦੇ ਸੀਨੀਅਰ ਆਗੂ ਜੇਪੀ ਨੱਡਾ ਵੀ ਉੱਥੇ ਮੌਜੂਦ ਸਨ। ਇਹ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ, ਜਿਸ ਤੋਂ ਬਾਅਦ ਇਹ ਚਰਚਾ ਛਿੜ ਗਈ ਹੈ ਕਿ ਕੀ ਮਨੀਸ਼ ਤਿਵਾੜੀ ਭਾਜਪਾ ਵਿੱਚ ਸ਼ਾਮਿਲ ਹੋ ਸਕਦੇ ਹਨ।

ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸੋਸ਼ਲ ਮੀਡੀਆ ‘ਤੇ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੰਦਿਆਂ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਨੇ ਹਮੇਸ਼ਾ ਇਲਾਕੇ ਦੀਆਂ ਡਿਵੈਲਪਮੈਂਟ ਨੀਡਸ ) ਯਾਨੀ ਵਿਕਾਸ ਦੀਆਂ ਜ਼ਰੂਰਤਾਂ ਨੂੰ ਪੱਖਪਾਤੀ ਅਤੇ ਪਾਰਟੀਬਾਜ਼ੀ ਦੀ ਰਾਜਨੀਤੀ ਤੋਂ ਉੱਪਰ ਰੱਖਣ ਦੀ ਕੋਸ਼ਿਸ਼ ਕੀਤੀ ਹੈ।

ਮਨੀਸ਼ ਤਿਵਾੜੀ ਨੇ ਆਪਣੇ ਪੁਰਾਣੇ ਸੰਸਦੀ ਹਲਕੇ ਅਤੇ ਮੌਜੂਦਾ ਪ੍ਰੋਜੈਕਟਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ 24 ਅਗਸਤ 2022 ਨੂੰ ਜਦੋਂ ਪੀਐਮਓ ਇੰਡੀਆ ਵੱਲੋਂ ਨਿਊ ਚੰਡੀਗੜ੍ਹ ਵਿਖੇ ਸਥਿਤ ਡਾ. ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ (ਟਾਟਾ ਮੈਮੋਰੀਅਲ ਸੈਂਟਰ) ਦਾ ਉਦਘਾਟਨ ਕੀਤਾ ਗਿਆ ਸੀ, ਉਦੋਂ ਉਹ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਵਜੋਂ ਉਸ ਸਰਕਾਰੀ ਪ੍ਰੋਗਰਾਮ  ਵਿੱਚ ਸ਼ਾਮਲ ਹੋਏ ਸਨ। ਅੱਜ ਉਹ ਹਸਪਤਾਲ ਇਸ ਪੂਰੇ ਰੀਜਨ  ਦੇ ਹਜ਼ਾਰਾਂ ਕੈਂਸਰ ਮਰੀਜ਼ਾਂ ਲਈ ਇੱਕ ਲਾਈਫਲਾਈਨ ਸਾਬਿਤ ਹੋ ਰਿਹਾ ਹੈ। ਇਸੇ ਤਰ੍ਹਾਂ 17 ਜੁਲਾਈ 2026 ਨੂੰ ਜਦੋਂ ਪ੍ਰਧਾਨ ਮੰਤਰੀ ਨੇ ਚੰਡੀਗੜ੍ਹ ਅਤੇ ਉਨ੍ਹਾਂ ਦੇ ਪੁਰਾਣੇ ਹਲਕੇ ਸ੍ਰੀ ਆਨੰਦਪੁਰ ਸਾਹਿਬ ਨਾਲ ਸਬੰਧਤ ਕਰੋੜਾਂ ਰੁਪਏ ਦੇ ਕਈ ਨਵੇਂ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਤਾਂ ਉਹ ਇੱਕ ਵਾਰ ਫਿਰ ਓਥੇ ਮੌਜੂਦ ਸਨ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਉਨ੍ਹਾਂ ਲੋਕਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣਗੇ ਜਿਨ੍ਹਾਂ ਦੀ ਸੇਵਾ ਕਰਨ ਲਈ ਜਨਤਾ ਨੇ ਸਾਨੂੰ ਚੁਣਿਆ ਹੈ।

ਮਨੀਸ਼ ਤਿਵਾੜੀ ਅਨੁਸਾਰ ਇਨ੍ਹਾਂ ਪ੍ਰੋਜੈਕਟਾਂ ਨਾਲ ਲੋਕਾਂ ਦਾ ਜੀਵਨ ਪੱਧਰ ਬਿਹਤਰ ਹੋਵੇਗਾ:

ਉਨ੍ਹਾਂ ਦੱਸਿਆ ਕਿ 17 ਜੁਲਾਈ 2026 ਨੂੰ ਪ੍ਰਧਾਨ ਮੰਤਰੀ ਵੱਲੋਂ ਚੰਡੀਗੜ੍ਹ ਅਤੇ ਉਨ੍ਹਾਂ ਦੇ ਸਾਬਕਾ ਸੰਸਦੀ ਹਲਕੇ ਸ੍ਰੀ ਆਨੰਦਪੁਰ ਸਾਹਿਬ ਨਾਲ ਸਬੰਧਤ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ ਗਿਆ।

ਉਹ ਇਸ ਪ੍ਰੋਗਰਾਮ ਵਿੱਚ ਇਸ ਲਈ ਸ਼ਾਮਿਲ ਹੋਏ ਕਿਉਂਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਲੋਕਾਂ ਨੂੰ ਵੱਡਾ ਲਾਭ ਹੋਵੇਗਾ।

Share This Article
Leave a Comment