ਮਾਨਸਾ: ਮਾਨਸਾ ‘ਚ ਇੱਕ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਮੁਤਾਬਕ ਘਟਨਾ ਮਾਨਸਾ ਦੇ ਬਰੇਟਾ ਪਿੰਡ ਨਜ਼ਦੀਕ ਦੀ ਹੈ। ਹਾਦਸੇ ਦੌਰਾਨ ਸਕੂਲੀ ਬੱਸ ‘ਚ ਬੱਚੇ ਵੀ ਮੌਜ਼ੂਦ ਸਨ ਤੇ ਕਰੀਬ 12 ਬੱਚਿਆਂ ਜ਼ਖਮੀ ਹੋ ਗਏ, ਜਿਨ੍ਹਾਂ ਚੋਂ 2 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹਾਦਸੇ ‘ਚ ਬੱਸ ਡਰਾਈਵਰ ਤੇ ਕੰਡਕਟਰ ਦੇ ਵੀ ਜ਼ਖਮੀ ਹੋਣ ਦੀ ਖ਼ਬਰ ਹੈ।
ਜਾਣਕਾਰੀ ਮੁਤਾਬਕ ਬਰੇਟਾ ਦੇ ਕੋਲ ਇੱਕ ਪ੍ਰਾਈਵੇਟ ਸਕੂਲ ਦੀ ਬੱਸ ਨੂੰ ਤੇਜ਼ ਰਫਤਾਰ ਬਰੇਜਾ ਕਾਰ ਨੇ ਪਿੱਛੋਂ ਟੱਕਰ ਮਾਰ ਦਿੱਤੀ, ਜਿਸ ‘ਚ 12 ਬੱਚੇ ਜ਼ਖਮੀ ਹੋ ਗਏ ਤੇ 2 ਬੱਚਿਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਚਸ਼ਮਦੀਦਾਂ ਨੇ ਦੱਸਿਆ ਕਿ ਬੱਸ ਰੋਜ਼ਾਨਾ ਦੀ ਤਰ੍ਹਾਂ ਬੱਚੇ ਲੈ ਕੇ ਸਕੂਲ ਵੱਲ ਜਾ ਰਹੀ ਸੀ, ਪਰ ਇਸ ਦੌਰਾਨ ਤੇਜ਼ ਰਫ਼ਤਾਰ ਕਾਰ ਨੇ ਸਕੂਲ ਬੱਸ ਨੂੰ ਪਿੱਛੇ ਦੀ ਟੱਕਰ ਮਾਰ ਦਿੱਤੀ। ਜਿਸ ‘ਚ ਬੱਚੇ ਜ਼ਖਮੀ ਹੋ ਗਏ ਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ।
ਜਾਣਕਾਰੀ ਮੁਤਾਬਕ ਬਰੇਟਾ ਦੇ ਕੋਲ ਇੱਕ ਪ੍ਰਾਈਵੇਟ ਸਕੂਲ ਦੀ ਬੱਸ ਨੂੰ ਬਰੇਜਾ ਕਾਰ ਨੇ ਪਿੱਛੋਂ ਟੱਕਰ ਮਾਰ ਦਿੱਤੀ, ਜਿਸ ‘ਚ 12 ਬੱਚੇ ਜ਼ਖਮੀ ਹੋ ਗਏ ਤੇ 2 ਬੱਚਿਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਚਸ਼ਮਦੀਦਾਂ ਨੇ ਦੱਸਿਆ ਕਿ ਬੱਸ ਰੋਜ਼ਾਨਾ ਦੀ ਤਰ੍ਹਾਂ ਬੱਚੇ ਲੈ ਕੇ ਸਕੂਲ ਵੱਲ ਜਾ ਰਹੀ ਸੀ, ਪਰ ਇਸ ਦੌਰਾਨ ਤੇਜ਼ ਰਫ਼ਤਾਰ ਕਾਰ ਨੇ ਸਕੂਲ ਬੱਸ ਨੂੰ ਪਿੱਛੇ ਦੀ ਟੱਕਰ ਮਾਰ ਦਿੱਤੀ। ਜਿਸ ‘ਚ ਬੱਚੇ ਜ਼ਖਮੀ ਹੋ ਗਏ ਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।