ਮੋਹਾਲੀ ‘ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ: ਇੱਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

Global Team
2 Min Read

ਚੰਡੀਗੜ੍ਹ : ਮੋਹਾਲੀ ‘ਚ ਤੇਜ਼ ਰਫ਼ਤਾਰ ਮਹਿੰਦਰਾ ਥਾਰ ਦਾ ਕੇਹਰ ਦੇਖਣ ਨੂੰ ਮਿਲਿਆ। ਬੇਕਾਬੂ ਤੇਜ਼ ਰਫ਼ਤਾਰ ਮਹਿੰਦਰਾ ਥਾਰਸੜਕ ਦੇ ਵਿਚਕਾਰ ਬਣੇ ਡਿਵਾਈਡਰ ਦੇ ਪਿਲਰ ਨਾਲ ਟਕਰਾ ਗਈ। ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਦੂਜਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੈ। ਜ਼ਖ਼ਮੀ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਚਸ਼ਮਦੀਦਾਂ ਅਨੁਸਾਰ, ਥਾਰ ਦੀ ਰਫ਼ਤਾਰ ਬਹੁਤ ਜ਼ਿਆਦਾ ਸੀ। ਸ਼ੁੱਕਰਵਾਰ ਦੇਰ ਰਾਤ ਕੁੰਭੜਾ ਲਾਈਟ ਪੁਆਇੰਟ ਦੇ ਕੋਲ ਪਹੁੰਚਦਿਆਂ ਹੀ ਡਰਾਈਵਰ ਦਾ ਵਾਹਨ ਤੋਂ ਕੰਟਰੋਲ ਖੋ ਗਿਆ, ਜਿਸ ਤੋਂ ਬਾਅਦ ਗੱਡੀ ਸੜਕ ਦੇ ਵਿਚਕਾਰ ਬਣੇ ਡਿਵਾਈਡਰ ਦੇ ਪਿਲਰ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਵਾਹਨ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਹਾਦਸੇ ਤੋਂ ਬਾਅਦ ਮੌਕੇ ‘ਤੇ ਚੀਕ-ਚਿਹਾੜਾ ਮਚ ਗਿਆ। ਆਸ-ਪਾਸ ਮੌਜੂਦ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਅਤੇ ਜ਼ਖ਼ਮੀਆਂ ਨੂੰ ਗੱਡੀ ਵਿੱਚੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਕ੍ਰੇਨ ਦੀ ਮਦਦ ਨਾਲ ਹਾਦਸਾਗ੍ਰਸਤ ਥਾਰ ਨੂੰ ਸੜਕ ਤੋਂ ਹਟਾ ਕੇ ਕਬਜ਼ੇ ਵਿੱਚ ਲੈ ਲਿਆ। ਜ਼ਖ਼ਮੀ ਨੌਜਵਾਨ ਦੀ ਮੈਡੀਕਲ ਰਿਪੋਰਟ ਅਤੇ ਹੋਰ ਜਾਂਚ ਤੋਂ ਬਾਅਦ ਹੀ ਸਥਿਤੀ ਸਪਸ਼ਟ ਹੋ ਸਕੇਗੀ ਕਿ ਹਾਦਸੇ ਦੇ ਸਮੇਂ ਉਹ ਨਸ਼ੇ ਵਿੱਚ ਸੀ ਜਾਂ ਨਹੀਂ।

ਪੁਲਿਸ ਨੇ ਗੱਡੀ ਦੇ ਨੰਬਰ ਅਤੇ ਉਸ ਵਿੱਚੋਂ ਮਿਲੇ ਦਸਤਾਵੇਜ਼ਾਂ ਦੇ ਆਧਾਰ ‘ਤੇ ਦੋਵਾਂ ਨੌਜਵਾਨਾਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਪੁਲਿਸ ਉਨ੍ਹਾਂ ਦੇ ਪਰਿਵਾਰ ਵਾਲਿਆਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਤੋਂ ਇਲਾਵਾ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਘਟਨਾ ਸਥਾਨ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment