ਰੂਸੀ ਰਾਸ਼ਟਰਪਤੀ ਪੁਤਿਨ ਦੇ ਪੌੜੀਆਂ ਤੋਂ ਡਿੱਗਣ ਕਾਰਨ ਰੀੜ੍ਹ ਦੀ ਹੱਡੀ ‘ਤੇ ਲੱਗੀ ਸੱਟ

Rajneet Kaur
2 Min Read

ਨਿਊਜ਼ ਡੈਸਕ: ਰੂਸ-ਯੂਕਰੇਨ ਜੰਗ ਦੇ ਵਿਚਕਾਰ, ਇੱਕ ਰਿਪੋਰਟ ਸਾਹਮਣੇ  ਆਈ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ  ਪੌੜੀਆਂ ਤੋਂ ਫਿਸਲ ਕੇ ਹੇਠਾਂ ਡਿੱਗ ਗਏ ਹਨ। ਡਿੱਗਣ ਤੋਂ ਬਾਅਦ ਸੁਰੱਖਿਆ ਕਰਮਚਾਰੀ ਤੁਰੰਤ ਉਥੇ ਪਹੁੰਚੇ ਅਤੇ ਉਨ੍ਹਾਂ ਨੂੰ  ਚੁੱਕ ਲਿਆ। ਡਿੱਗਣ   ਕਾਰਨ ਉਨ੍ਹਾਂ ਦੀ ਰੀੜ੍ਹ ਦੀ ਹੱਡੀ ‘ਤੇ ਸੱਟ ਲੱਗੀ ਹੈ।

ਇਸ ਦੇ ਨਾਲ ਹੀ ਕਈ ਅਖਬਾਰਾਂ ‘ਚ ਇਹ ਵੀ ਚਰਚਾ ਹੈ ਕਿ ਪੁਤਿਨ ਕੈਂਸਰ ਨਾਲ ਜੂਝ ਰਹੇ ਹਨ। ਇਸ ਕਾਰਨ ਉਨ੍ਹਾਂ ਦੇ ਪੇਟ ਅਤੇ ਅੰਤੜੀਆਂ ਨੂੰ ਨੁਕਸਾਨ ਪਹੁੰਚਿਆ ਹੈ। ਬ੍ਰਿਟੇਨ ਦੇ ਇਕ ਅਖਬਾਰ ਦਾ ਦਾਅਵਾ ਹੈ ਕਿ ਪਿਛਲੇ ਮਹੀਨੇ ਕਿਊਬਾ ਦੇ ਰਾਸ਼ਟਰਪਤੀ ਮਿਗੁਏਲ ਡਿਆਜ਼ ਕੈਨਾਲ ਨਾਲ ਮੁਲਾਕਾਤ ਦੌਰਾਨ ਪੁਤਿਨ ਕਾਫੀ ਅਸਹਿਜ ਮਹਿਸੂਸ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ  ਦੇ ਹੱਥ ਵੀ ਕੰਬ ਰਹੇ ਸਨ। ਉਹ ਅੱਖਾਂ ਵੀ ਠੀਕ ਤਰ੍ਹਾਂ ਨਾਲ ਨਹੀਂ ਮਿਲਾ ਸਕ ਰਹੇ ਸਨ।

ਰਿਪੋਰਟ ‘ਚ ਪੁਤਿਨ ਦੇ ਕਰੀਬੀ ਦੋਸਤਾਂ ਦੇ ਹਵਾਲੇ ਨਾਲ ਵੀ ਕਿਹਾ ਗਿਆ ਹੈ ਕਿ ”ਪੁਤਿਨ ਬਲੱਡ ਕੈਂਸਰ ਨਾਲ ਜੂਝ ਰਹੇ ਹਨ। ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ। ਇਹੀ ਕਾਰਨ ਹੈ ਕਿ ਉਨ੍ਹਾਂ ਦੀ ਸਿਹਤ ਲਗਾਤਾਰ ਘਟਦੀ ਜਾ ਰਹੀ ਹੈ। ਹਾਲਾਂਕਿ, ਹੁਣ ਤੱਕ ਵਲਾਦੀਮੀਰ ਪੁਤਿਨ ਦੀ ਸਿਹਤ ਜਾਂ ਬਿਮਾਰੀ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਇਸ ਤੋਂ ਪਹਿਲਾਂ ਵੀ ਪੁਤਿਨ ਦੀ ਸਿਹਤ ਨੂੰ ਲੈ ਕੇ ਅਫਵਾਹਾਂ ਫੈਲ ਚੁੱਕੀਆਂ ਹਨ। 2014 ਵਿੱਚ ਵੀ ਕੁਝ ਅਮਰੀਕੀ ਅਖਬਾਰਾਂ ਨੇ ਦਾਅਵਾ ਕੀਤਾ ਸੀ ਕਿ ਰਾਸ਼ਟਰਪਤੀ ਪੁਤਿਨ ਕੈਂਸਰ ਨਾਲ ਜੂਝ ਰਹੇ ਹਨ। ਫਿਰ ਰੂਸੀ ਬੁਲਾਰੇ ਨੇ ਅਮਰੀਕੀ ਮੀਡੀਆ ਦੀਆਂ ਰਿਪੋਰਟਾਂ ਦਾ ਮਜ਼ਾਕ ਉਡਾਇਆ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment