ਮਾਲ ਮੰਤਰੀ ਅਰੁਨਾ ਚੌਧਰੀ ਵੱਲੋਂ ਫਸਲਾਂ ਦੇ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਨ ਦੇ ਹੁਕਮ

TeamGlobalPunjab
1 Min Read

ਚੰਡੀਗੜ੍ਹ : ਬੇਮੌਸਮੇ ਮੀਂਹ ਕਾਰਨ ਫ਼ਸਲਾਂ ਨੂੰ ਹੋਏ ਭਾਰੀ ਨੁਕਸਾਨ ਦਾ ਅਨੁਮਾਨ ਲਾਉਣ ਲਈ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਅਰੁਨਾ  ਚੌਧਰੀ ਨੇ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਨਿਰਦੇਸ਼ਾਂ ਵਿੱਚ ਅਰੁਨਾ  ਚੌਧਰੀ ਨੇ ਖੜੀ ਫ਼ਸਲ ਨੂੰ ਹੋਏ ਨੁਕਸਾਨ ਦੀ ਨਿਰਧਾਰਤ ਸਮੇਂ ਵਿੱਚ ਗਿਰਦਾਵਰੀ ਕਰਨ ਦੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤੇ ਹਨ ਤਾਂ ਜੋ ਕਿਸਾਨਾਂ ਨੂੰ ਫ਼ਸਲ ਦੇ ਨੁਕਸਾਨ ਲਈ ਜਲਦੀ ਤੋਂ ਜਲਦੀ ਮੁਆਵਜ਼ਾ ਦਿੱਤਾ ਜਾ ਸਕੇ। ਉਨਾਂ ਨੇ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਇਸ ਸੰਕਟ ਦੀ ਘੜੀ ਸੂਬਾ ਸਰਕਾਰ ਉਨਾਂ ਨਾਲ ਪੂਰੀ ਤਰਾਂ ਡਟ ਕੇ ਖੜੀ ਹੈ ਅਤੇ ਉਨਾਂ ਦੀ ਭਲਾਈ ਲਈ ਵਚਨਬੱਧ ਹੈ।

ਹਾਲ ਹੀ ਭਾਰੀ ਮੀਂਹ ਕਾਰਨ ਝੋਨੇ ਦੀ ਫ਼ਸਲ ਨੂੰ ਬਹੁਤ ਜ਼ਿਆਦਾ ਨੁਕਸਾਨ ਹੋਣ ਦੀਆਂ ਰਿਪੋਰਟਾਂ ਮਿਲੀਆਂ ਹਨ ਜਿਸ ਦੇ ਸੰਦਰਭ ਵਿਚ ਮਾਲ ਮੰਤਰੀ ਵੱਲੋਂ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਹਨ। ਇਸ ਦੌਰਾਨ ਵਿੱਤ ਕਮਿਸ਼ਨਰ (ਮਾਲ) ਵੀ.ਕੇ ਜੰਜੂਆ ਨੇ ਡਿਪਟੀ ਕਮਿਸ਼ਨਰਾਂ ਨੂੰ ਤੇਜ਼ੀ ਅਤੇ ਪਾਰਦਰਸ਼ੀ ਢੰਗ ਨਾਲ ਵਿਸ਼ੇਸ਼ ਗਿਰਦਾਵਰੀ ਕਰਵਾਉਣ ਅਤੇ ਫ਼ਸਲਾਂ ਦੇ ਨੁਕਸਾਨ ਸਬੰਧੀ ਵਿਸਥਾਰਤ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਰਿਪੋਰਟ ਪ੍ਰਾਪਤ ਹੋਣ ਤੋਂ ਬਾਅਦ ਇਸ ਨੂੰ ਨਿਰਧਾਰਤ ਨਿਯਮਾਂ ਅਨੁਸਾਰ ਮੁਆਵਜ਼ੇ ਲਈ ਮੁੱਖ ਸਕੱਤਰ ਦੀ ਅਗਵਾਈ ਵਾਲੀ ਸੂਬਾ ਕਾਰਜਕਾਰਨੀ ਕਮੇਟੀ ਨੂੰ ਭੇਜ ਦਿੱਤਾ ਜਾਵੇਗਾ।

Share this Article
Leave a comment