ਬਲਬੀਰ ਸਿੰਘ ਸੀਨੀਅਰ ਦੇ ਦੇਹਾਂਤ ‘ਤੇ ਖੇਡ ਜਗਤ ‘ਚ ਸੋਗ ਦੀ ਲਹਿਰ, ਪੀਐਮ ਨੇ ਕੀਤਾ ਦੁੱਖ ਦਾ ਪ੍ਰਗਟਾਵਾ

TeamGlobalPunjab
6 Min Read

ਚੰੜੀਗੜ੍ਹ: ਹਾਕੀ ਦੇ ਚੋਟੀ ਦੇ ਖਿਡਾਰੀ ਅਤੇ ਤਿੰਨ ਵਾਰ ਓਲੰਪਿਕ ਸੋਨ ਤਮਗਾ ਜੇਤੂ ਬਲਬੀਰ ਸਿੰਘ ਸੀਨੀਅਰ ਦਾ ਅੱਜ ਸਵੇਰੇ 6:17 ਵਜੇ ਦੇਹਾਂਤ ਹੋ ਗਿਆ। ਉਹ ਕਈ ਦਿਨਾਂ ਤੋਂ ਫੋਰਟਿਸ ਹਸਪਤਾਲ ਮੁਹਾਲੀ ਵਿੱਚ ਦਾਖਲ ਸਨ। ਉਨ੍ਹਾਂ ਦੀ ਮੌਤ ਨਾਲ ਸਮੁੱਚੇ ਖੇਡ ਜਗਤ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਪਰਿਵਾਰ ਵੱਲੋਂ ਉਨ੍ਹਾਂ ਦੇ ਚੰਡੀਗੜ੍ਹ ਦੇ ਸੈਕਟਰ 36 ਵਿਚਲੇ ਨਿਵਾਸ ਸਥਾਨ ‘ਤੇ ਲਿਜਾਇਆ ਗਿਆ ਹੈ। ਅੱਜ ਸ਼ਾਮ ਵਜੇ ਸਰਕਾਰ ਸਨਮਾਨਾਂ ਨਾਲ ਉਨ੍ਹਾਂ ਦਾ ਸਸਕਾਰ ਕੀਤਾ ਜਾਵੇਗਾ।

ਪੀਐਮ ਮੋਦੀ ਨੇ ਸੋਗ ਦਾ ਪ੍ਰਗਟਾਵਾ ਕਰਦੇ ਹੋਏ ਲਿਖਿਆ, ਖੇਡਾਂ ਵਿੱਚ ਉਨ੍ਹਾਂ ਦੇ ਯਾਦਗਾਰ ਪ੍ਰਦਰਸ਼ਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਸੂਬੇ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁਖ ਦਾ ਪ੍ਰਗਟਾਵਾ ਕਰਦਿਆਂ ਟਵੀਟ ਕੀਤਾ ਹੈ ਕਿ ਹਾਕੀ ਦੇ ਮਹਾਨ ਨਾਇਕ ਬਲਬੀਰ ਸਿੰਘ ਸੀਨੀਅਰ ਜੀ ਸਾਡੇ ‘ਚ ਨਹੀਂ ਰਹੇ ਪਰ ਹਾਕੀ ਦੇ ਖੇਤਰ ‘ਚ ਉਨ੍ਹਾਂ ਦਾ ਯੋਗਦਾਨ ਤੇ ਅੰਤਰਰਾਸ਼ਟਰੀ ਪੱਧਰ ‘ਤੇ ਭਾਰਤ ਦਾ ਨਾਮ ਚਮਕਾਉਣ ‘ਚ ਉਨ੍ਹਾਂ ਨੇ ਜੋ ਦਿਨ-ਰਾਤ ਮਿਹਨਤ ਕੀਤੀ ਉਹ ਸਦਾ ਸਾਡੇ ਦਿਲਾਂ ਵਿੱਚ ਰਹੇਗੀ।

- Advertisement -

Share this Article
Leave a comment