ਖੇਡ ਮੰਤਰੀ ਮੀਤ ਹੇਅਰ ਨੇ ਓਲੰਪਿਕ-2024 ਦੀਆਂ ਤਿਆਰੀਆਂ ਲਈ ਅਥਲੀਟ ਅਕਸ਼ਦੀਪ ਨੂੰ ਸੌਂਪਿਆ 5 ਲੱਖ ਦਾ ਚੈੱਕ

Rajneet Kaur
2 Min Read

ਚੰਡੀਗੜ੍ਹ: ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੈਰਿਸ ਓਲੰਪਿਕ-2024 ਦੀ ਤਿਆਰੀ ਲਈ ਅਕਸ਼ਦੀਪ ਸਿੰਘ ਨੂੰ 5 ਲੱਖ ਰੁਪਏ ਦਾ ਚੈੱਕ ਸੌਂਪਿਆ ਹੈ। ਮੀਤ ਹੇਅਰ ਨੇ ਅਥਲੀਟ ਅਕਸ਼ਦੀਪ ਨਾਲ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਸੀ। ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਖੇਡ ਮੰਤਰੀ ਨੇ ਪੈਰਿਸ ਓਲੰਪਿਕ ਲਈ ਰੇਸ ਵਾਕਿੰਗ ਈਵੈਂਟ ਵਿੱਚ ਕੁਆਲੀਫਾਈ ਕਰਨ ਵਾਲੇ ਪਹਿਲੇ ਭਾਰਤੀ ਅਥਲੀਟ ਅਕਸ਼ਦੀਪ ਸਿੰਘ ਨੂੰ ਸਨਮਾਨਿਤ ਕੀਤਾ ਹੈ।

ਉਨ੍ਹਾਂ ਨੇ ਅਕਸ਼ਦੀਪ ਸਿੰਘ ਨੂੰ ਪੰਜਾਬ ਸਰਕਾਰ ਤਰਫੋਂ ਹਰ ਤਰ੍ਹਾਂ ਦੀ ਮੱਦਦ ਦਾ ਵਿਸ਼ਵਾਸ ਦਿਵਾਇਆ। ਰਾਂਚੀ ਵਿਖੇ ਨੈਸ਼ਨਲ ਵਾਕਿੰਗ ਚੈਂਪੀਅਨਸ਼ਿਪ ਵਿੱਚ ਅਕਸ਼ਦੀਪ ਸਿੰਘ ਨੇ 20 ਕਿਲੋਮੀਟਰ ਪੈਦਲ ਤੋਰ ਵਿੱਚ 1.19.55 ਸਮੇਂ ਦੇ ਨਾਲ ਨਵਾਂ ਨੈਸ਼ਨਲ ਰਿਕਾਰਡ ਬਣਾਇਆ ਸੀ।ਅਕਸ਼ਦੀਪ ਸਿੰਘ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਹੋਣ ਵਾਲਾ ਪਹਿਲਾ ਭਾਰਤੀ ਅਥਲੀਟ ਤੇ ਓਵਰ ਆਲ ਚੌਥਾ ਖਿਡਾਰੀ ਬਣਿਆ। ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੀਤ ਹੇਅਰ ਨੇ ਸੂਬਾ ਸਰਕਾਰ ਵੱਲੋਂ ਬਰਨਾਲਾ ਦੇ ਪਿੰਡ ਕਾਹਨੇ ਦੇ ਵਸਨੀਕ 23 ਸਾਲਾ ਅਕਸ਼ਦੀਪ ਸਿੰਘ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਇਸ ਦੌਰਾਨ ਅਕਸ਼ਦੀਪ ਸਿੰਘ ਦੇ ਕੋਚ ਗੁਰਦੇਵ ਸਿੰਘ ਅਤੇ ਖੇਡ ਨਿਰਦੇਸ਼ਕ ਅਮਿਤ ਤਲਵਾੜ ਵੀ ਮੌਜੂਦ ਸਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment