Breaking News

ਕੀ ਹੁਣ ਸਿੱਖਾਂ ਦੇ ਅਹਿਸਾਨਾਂ ਦਾ ਕਰਜ਼ ਇਸ ਤਰ੍ਹਾਂ ਉਤਾਰਨਗੇ UP ਵਾਲ਼ੇ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਲਿਆ ਸਖ਼ਤ ਨੋਟਿਸ

ਯੂਪੀ: ਕੋਰੋਨਾ ਮਹਾਮਾਰੀ ਦੌਰਾਨ ਜਿਥੇ ਸਿੱਖਾਂ ਨੇ ਲੋਕਾਂ ਦੀ ਮਦਦ ਲਈ ਹਰ ਤਰ੍ਹਾਂ ਦੀ ਸੇਵਾ ਲਈ ਲੰਗਰ ਚਲਾ ਦਿਤੇ ਹਨ। ਆਕਸੀਜਨ ਤੋਂ ਲੈ ਕੇ ਮੁਫ਼ਤ ਦਵਾਈਆਂ ਦਿਤੀਆਂ ਜਾ ਰਹੀਆਂ ਹਨ। ਜਿਥੇ ਵੀ ਕੋਈ ਆਪਦਾ ਆਏ ਤਾਂ ਸਿੱਖ ਸੇਵਾ ਲਈ ਤਿਆਰ-ਬਰ- ਤਿਆਰ ਰਹਿੰਦੇ ਹਨ। ਜਿਥੇ ਉਨ੍ਹਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ , ਉਸਦੇ ਉਲਟ ਸੋਸ਼ਲ਼ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਯੂਪੀ ਦੇ ਲਖਮੀਰਪੁਰ ਖੀਰੀ ਇਲਾਕੇ ਦੀ ਹੈ ਜਿਥੇ ਇਕ ਨਿਹੱਥੇ 60-65 ਸਾਲਾਂ ਸਿੱਖ ਨੂੰ ਲੋਕਾਂ ਦੀ ਭੀੜ ਕੁੱਟਦੀ ਨਜ਼ਰ ਆਈ।

ਜਿਸ ਤੋਂ ਬਾਅਦ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਇਨ੍ਹਾਂ ਘਟਨਾਵਾਂ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਿਰਦੇਸ਼ ਦਿੱਤੇ ਹਨ ਕਿ ਇਨ੍ਹਾਂ ਘਟਨਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਤੇ ਦੋਸ਼ੀਆਂ ’ਤੇ ਬਣਦੀ ਕਾਨੂੰਨੀ ਕਾਰਵਾਈ ਕਰਵਾਈ ਜਾਵੇ।

ਦਸਣਯੋਗ ਹੈ ਕਿ ਇਸ ਦੌਰਾਨ ਬਜ਼ੁਰਗ ਸਿੱਖ ਦੇ ਕੇਸਾਂ ਦੀ ਵੀ ਬੇਅਦਬੀ ਕੀਤੀ ਗਈ ਅਤੇ ਪਿੰਡ ਵਾਲਿਆਂ ਨੇ ਲੱਠ ਤੇ ਪਥਰਾਅ ਕਰਕੇ  ਬੁਰੀ ਤਰ੍ਹਾਂ ਕੁੱਟਿਆ।

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗਿਆਨੀ ਰਘਬੀਰ ਸਿੰਘ ਜੀ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ਨੇ ਇਸ ਸੰਬੰਧੀ ਪ੍ਰੈੱਸ ਨੋਟ ਜਾਰੀ ਕਰਦਿਆਂ ਇਸ ਘਟਨਾ ਨੂੰ ਬਹੁਤ ਹੀ ਮੰਦਭਾਗੀ ਦੱਸਿਆ।ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਰਾਜਸਥਾਨ ਦੇ ਜ਼ਿਲ੍ਹਾ ਭਰਤਪੁਰ ਦੇ ਕਸਬਾ ਸੀਕਰੀ ਵਿਖੇ ਇਕ ਸਿੱਖ ਨੌਜਵਾਨ ਨਾਲ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕੁੱਟਮਾਰ ਕੀਤੀ ਗਈ ਸੀ। ਸਿੱਖਾਂ ਨਾਲ ਵਾਪਰ ਰਹੀਆਂ ਇਸ ਤਰ੍ਹਾਂ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਬਣਦੀਆਂ ਜਾ ਰਹੀਆਂ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਅਜਿਹੀਆਂ ਘਟਨਾਵਾਂ ਦੀ ਜਾਂਚ ਕਰਕੇ ਕਾਨੂੰਨ ਕਾਰਵਾਈ ਕਰਨ ਲਈ ਕਿਹਾ।

Check Also

ਆਸਾਰਾਮ ਨੂੰ ਲੱਗਿਆ ਝਟਕਾ, ਰਾਜਸਥਾਨ ਹਾਈ ਕੋਰਟ ਨੇ ਫਿਲਮ’ਸਿਰਫ ਏਕ ਬੰਦਾ ਹੀ ਕਾਫੀ ਹੈ’  ‘ਤੇ ਪਾਬੰਦੀ ਲਗਾਉਣ ਤੋਂ ਕੀਤਾ ਇਨਕਾਰ

ਨਿਊਜ਼ ਡੈਸਕ: ਜਿਨਸੀ ਸ਼ੋਸ਼ਣ ਮਾਮਲੇ ਦੇ ਦੋਸ਼ੀ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ‘ ਸੁਣਾਈ …

Leave a Reply

Your email address will not be published. Required fields are marked *