ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਿੰਘ ਸਾਹਿਬ ਨੇ ਸੰਗਤਾਂ ਨੂੰ ਦਿੱਤਾ ਖਾਸ ਸੰਦੇਸ਼

Prabhjot Kaur
1 Min Read

ਸ੍ਰੀ ਦਮਦਮਾ ਸਾਹਿਬ: ਧੰਨ ਧੰਨ ਸ੍ਰੀ ਗੁਰੁ ਅਰਜਨ ਦੇਵ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਅੱਜ ਪੂਰੀ ਦੁਨਿਆਂ ਵਿੱਚ ਸਿੱਖ ਸੰਗਤਾਂ ਵੱਲੋ ਸ਼ਰਧਾ ਭਾਵਨਾ ਨਾਲ ਮਨਾਇਆਂ ਗਿਆਂ। ਸਿੱਖ ਜਗਤ ਦੇ ਚੋਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਆਯੋਜਿਤ ਕੀਤੇ ਗਏ।ਸ਼ਹੀਦੀ ਦਿਹਾੜੇ ਸਬੰਧੀ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਤਿੰਨ ਦਿਨਾਂ ਤੋ ਪ੍ਰਕਾਸ਼ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤਖ਼ਤ ਸਾਹਿਬ ਦੇ ਹਜੂਰੀ ਰਾਗੀਆਂ ਵੱਲੋ ਕੀਰਤਨ ਕੀਤਾ ਗਿਆਂ।

ਸਮਾਗਮ ਦੋਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਤੋ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਿਸ਼ੇਸ ਤੋਰ ਤੇ ਹਾਜ਼ਰ ਰਹੇ।

ਸੰਗਤਾਂ ਲਈ ਛਬੀਲ ਅਤੇ ਲੰਗਰ ਦਾ ਪ੍ਰਬੰਧ ਕੀਤਾ ਗਿਆ। ਤਖ਼ਤ ਸਾਹਿਬ ਦੇ ਸਿੰਘ ਸਾਹਿਬ ਨੇ ਸ੍ਰੀ ਗੁਰੁ ਅਰਜਨ ਦੇਵ ਜੀ ਦੇ ਜੀਵਨ ਤੇ ਚਾਨਣਾ ਪਾਉਦੇ ਲੋਕਾਂ ਨੂੰ ਉਹਨਾਂ ਦੇ ਦੱਸੇ ਮਾਰਗ ਤੇ ਚੱਲਣ ਦੀ ਅਪੀਲ ਕੀਤੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment