ਸੁਸ਼ੋਭਿਤ ਕੀਤੇ ਗਏ ਅਫਗਾਨਿਤਸਾਨ ਤੋਂ ਲਿਆਂਦੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ

TeamGlobalPunjab
2 Min Read

ਨਵੀਂ ਦਿੱਲੀ : ਅਫਗਾਨਿਤਸਾਨ ਤੋਂ ਮਰਿਆਦਾ ਸਹਿਤ ਲਿਆਂਦੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਮੰਗਲਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਸੁਸ਼ੋਭਿਤ ਕੀਤੇ ਗਏ ਹਨ। ਇਹਨਾਂ ਪਾਵਨ ਸਰੂਪਾਂ ਨੂੰ ਰਿਸੀਵ ਕਰਨ ਲਈ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਕੇਂਦਰੀ ਰਾਜ ਮੰਤਰੀ ਵੀ. ਮੁਰਲੀਧਰਨ ਅਤੇ ਭਾਜਪਾ ਆਗੂ ਆਰਪੀ ਸਿੰਘ ਦਿੱਲੀ ਏਅਰਪੋਰਟ ਪਹੁੰਚੇ। ਇਹ ਤਿੰਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਆਪਣੇ ਸਿਰ ‘ਤੇ ਰੱਖ ਕੇ ਏਅਰਪੋਰਟ ਤੋਂ ਬਾਹਰ ਤੱਕ ਲੈ ਕੇ ਆਏ।

 

 

- Advertisement -

 

ਵਿਸ਼ੇਸ਼ ਫਲਾਈਟ ਜ਼ਰੀਏ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਲਿਆਂਦੇ ਗਏ ਪਾਵਨ ਸਰੂਪਾਂ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲਾਂ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਗਿਆ ਤੇ ਫਿਰ ਇਨ੍ਹਾਂ ਨੁੰ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਨਿਊ ਮਹਾਂਵੀਰ ਨਗਰ, ਪੱਛਮੀ ਦਿੱਲੀ ਵਿਖੇ ਆਦਰ ਤੇ ਸਤਿਕਾਰ ਨਾਲ ਲਿਆ ਕੇ ਸੁਸ਼ੋਭਿਤ ਕੀਤਾ ਗਿਆ।

 

- Advertisement -

 

 

ਰਸਤੇ ਵਿਚ ਕੀਰਤਨੀ ਜੱਥਿਆਂ ਨੇ ਗੁਰੂ ਕੀ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਕੀਤੇ। ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਸਰੂਪ ਤੇ ਕਾਬੁਲ ਤੋਂ 44 ਲੋਕ ਜੋ ਸਿੱਖ ਤੇ ਹਿੰਦੂ ਪਰਿਵਾਰਾਂ ਤੋਂ ਹਨ, ਦੇ ਨਾਲ ਹੀ ਅੱਜ ਵਿਸ਼ੇਸ਼ ਫਲਾਈਟ ਰਾਹੀਂ ਦਿੱਲੀ ਲਿਆਂਦੇ ਗਏ ਹਨ।

 

ਉਨ੍ਹਾਂ ਕਿਹਾ ਕਿ ਅਫਗਾਨਿਸਤਾਨ ਵਿਚ ਹਾਲਾਤ ਵਿਗੜਨ ਕਾਰਨ ਸਥਾਨਕ ਲੋਕਾਂ ਨੇ ਉਥੋਂ ਕੱਢੇ ਜਾਣ ਦੀ ਬੇਨਤੀ ਕੀਤੀ ਸੀ। ਪਹਿਲਾਂ ਅਮਰੀਕਾ, ਇੰਗਲੈਂਡ ਤੇ ਪੱਛਮੀ ਤਾਕਤਾਂ ਤੋਂ ਆਸ ਕੀਤੀ ਜਾ ਰਹੀ ਸੀ ਪਰ ਕਿਸੇ ਨੇ ਉਨ੍ਹਾਂ ਨੁੰ ਸੁਰੱਖਿਅਤ ਨਹੀਂ ਕੱਢਿਆ। ਉਨ੍ਹਾਂ ਦੱਸਿਆ ਕਿ ਇਹ ਮਾਮਲਾ ਵਿਦੇਸ਼ ਮੰਤਰਾਲੇ ਕੋਲ ਚੁੱਕਿਆ ਤਾਂ ਫਸੇ ਨਾਗਰਿਕਾਂ ਨੁੰ ਕੱਢਣ ਦਾ ਕੰਮ ਸ਼ੁਰੂ ਹੋਇਆ ਤੇ ਇਹ ਪਾਵਨ ਸਰੂਪ ਤੇ ਲੋਕ ਸੁਰੱਖਿਅਤ ਭਾਰਤ ਲਿਆਂਦੇ ਗਏ।

Share this Article
Leave a comment