ਭਗਵੰਤ ਮਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਦਿੱਤੀਆਂ ਵਧਾਈਆਂ

Prabhjot Kaur
2 Min Read

ਬਟਾਲਾ: ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ, ‘ਗੁਰਦੁਆਰਾ ਸ੍ਰੀ ਕੰਧ ਸਾਹਿਬ, ਬਟਾਲਾ…ਪਵਿੱਤਰ ਧਰਤੀ ਜਿੱਥੇ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਵਿਆਹ ਪੁਰਬ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਬੜੀ ਸ਼ਰਧਾ-ਭਾਵਨਾ ਨਾਲ ਮਨਾਉਂਦੀਆਂ ਨੇ…

ਗੁਰਦੁਆਰਾ ਸ੍ਰੀ ਕੰਧ ਸਾਹਿਬ ਜੋੜ ਮੇਲੇ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ…’

ਵਿਆਹ ਪੁਰਬ ਸਮਾਗਮ ਨੂੰ ਲੈ ਕੇ ਨਗਰ ਨਿਗਮ ਬਟਾਲਾ ਨੇ ਸ਼ਾਨਦਾਰ ਢੰਗ ਨਾਲ ਸ਼ਹਿਰ ਨੂੰ ਸਜਾਇਆ ਹੈ ਤੇ ਹਰ ਪਾਸੇ ਰੰਗ ਬਿਰੰਗੀਆਂ ਲੜੀਆਂ ਨਾਲ ਬਾਜਾਰ ਰੁਸ਼ਨਾ ਰਹੇ ਹਨ। ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਉਣ ਵਲੇ ਨਗਰ ਕੀਰਤਨ ਰੂਟ ਦੀ ਸ਼ਾਨਦਾਰ ਸਜਾਵਟ ਕੀਤੀ ਗਈ ਹੈ ਅਤੇ ਅੱਜ ਸਤੰਬਰ ਨੂੰ ਨੂੰ ਗੁਰਦੁਆਰਾ ਡੇਹਰਾ ਸਾਹਿਬ ਬਟਾਲਾ ਤੋਂ ਨਿਕਲਣ ਵਾਲੇ ਨਗਰ ਕੀਰਤਨ ਸਬੰਧੀ ਸਮੁੱਚੇ ਰੂਟ ਤੇ ਸ਼ਹਿਰ ਅੰਦਰ ਸ਼ਾਨਦਾਰ ਸਜਾਵਟ ਕੀਤੀ ਗਈ ਹੈ।

ਇਸ ਤੋਂ ਇਲਾਵਾ ਮਾਤਾ ਸੁਲੱਖਣੀ ਜੀ ਯਾਦਗਾਰੀ ਗੇਟ , ਅੱਚਲੀ ਗੇਟ, ਸ਼ੇਰਾਂ ਵਾਲਾ ਦਰਵਾਜ਼ਾ, ਨਹਿਰੂ ਗੇਟ ਤੋਂ ਇਲਾਵਾ ਸ਼ਹਿਰ ਵਿੱਚ ਸ਼ਾਨਦਾਰ ਸਵਾਗਤੀ ਗੇਟ, ਸ਼ਹਿਰ ਦੇ ਵੱਖ-ਵੱਖ ਚੌਕਾਂ ਤੇ ਹੰਸਲੀ ਨਾਲੇ ਪੁਲ ਆਦਿ ਖੂਬਸੂਰਤ ਤਰੀਕੇ ਨਾਲ ਸ਼ਿੰਗਾਰੇ ਗਏ ਹਨ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment