ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਮਾਨ, ਅਮਿਤ ਸ਼ਾਹ ਸਣੇ ਕਈ ਆਗੂਆਂ ਦਿੱਤੀ ਵਧਾਈ

Global Team
3 Min Read

ਚੰਡੀਗੜ੍ਹ : ਅੱਜ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਹਾਰਾਜ ਦਾ ਪਾਵਨ ਪ੍ਰਕਾਸ਼ ਪੁਰਬ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਓਮ ਬਿਰਲਾ ਸਮੇਤ ਕਈ ਕਈ ਵੱਡੇ ਆਗੂਆਂ ਨੇ ਦੇਸ਼-ਵਿਦੇਸ਼ ਵਿੱਚ ਵੱਸਦੀ ਸੰਗਤ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਜੀਵਨ-ਗਾਥਾ ਦਾ ਸਿਮਰਨ ਕਰਕੇ ਮਨ ਮਾਣ ਨਾਲ ਭਰ ਜਾਂਦਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਕਿ “ਹਿੰਦ ਦੀ ਚਾਦਰ, ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਗੁਰੂ ਸਾਹਿਬ ਜੀ ਦਾ ਸ਼ਾਂਤੀ, ਧਰਮ ਅਤੇ ਮਾਨਵਤਾ ਦੀ ਰਾਖੀ ਲਈ ਦਿੱਤਾ ਗਿਆ ਮਹਾਨ ਬਲੀਦਾਨ ਸਾਨੂੰ ਹਮੇਸ਼ਾ ਸੱਚ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੰਦਾ ਰਹੇਗਾ।”

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ “ਸਿੱਖ ਧਰਮ ਦੇ ਨੌਵੇਂ ਗੁਰੂ ‘ਹਿੰਦ ਦੀ ਚਾਦਰ’ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ। ਭਾਰਤੀ ਸੰਸਕ੍ਰਿਤੀ ਅਤੇ ਮਨੁੱਖਤਾ ਦੀ ਰੱਖਿਆ ਲਈ ਆਪਣਾ ਸਰਵਉੱਚ ਬਲੀਦਾਨ ਦੇਣ ਵਾਲੇ ਗੁਰੂ ਤੇਗ ਬਹਾਦਰ ਜੀ ਨੇ ਧਰਮ ਤਿਆਗਣ ਦੇ ਬਦਲੇ ਪ੍ਰਾਣ ਤਿਆਗਣਾ ਉਚਿਤ ਸਮਝਿਆ। ਉਨ੍ਹਾਂ ਨੇ ਕਰੂਰ ਸ਼ਾਸਕਾਂ ਦੇ ਅਨਿਆਂ ਅਤੇ ਅੱਤਿਆਚਾਰ ਦੇ ਵਿਰੁੱਧ ਅਡੋਲ ਰਹਿ ਕੇ ਹਮਦਰਦੀ ਅਤੇ ਸੰਵੇਦਨਾ ਦੀ ਮਿਸਾਲ ਕਾਇਮ ਕੀਤੀ। ਗੁਰੂ ਸਾਹਿਬ ਦੀ ਜੀਵਨ-ਗਾਥਾ ਨੂੰ ਯਾਦ ਕਰਕੇ ਮਨ ਮਾਣ ਨਾਲ ਭਰ ਜਾਂਦਾ ਹੈ।”

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (X) ‘ਤੇ ਲਿਖਿਆ, “ਸਿੱਖ ਪੰਥ ਦੇ ਨੌਵੇਂ ਗੁਰੂ, ‘ਹਿੰਦ ਦੀ ਚਾਦਰ’ ਗੁਰੂ ਤੇਗ ਬਹਾਦਰ ਮਹਾਰਾਜ ਦੇ ਪ੍ਰਕਾਸ਼ ਪੁਰਬ ‘ਤੇ ਕੋਟਿ-ਕੋਟਿ ਪ੍ਰਣਾਮ ਅਤੇ ਸਮੂਹ ਸੰਗਤ ਤੇ ਦੇਸ਼ ਵਾਸੀਆਂ ਨੂੰ ਹਾਰਦਿਕ ਵਧਾਈਆਂ। ਉਨ੍ਹਾਂ ਦਾ ਤਪ, ਤਿਆਗ ਅਤੇ ਕੁਰਬਾਨੀ ਭਰਿਆ ਜੀਵਨ ਸਾਨੂੰ ਇਹ ਸਿਖਾਉਂਦਾ ਹੈ ਕਿ ਅਨਿਆ ਵਿਰੁੱਧ ਡਟ ਕੇ ਖੜ੍ਹੇ ਹੋਣਾ ਅਤੇ ਸੱਚ, ਧਰਮ ਤੇ ਮਾਨਵਤਾ ਦੀ ਰੱਖਿਆ ਲਈ ਹਰ ਸਥਿਤੀ ਵਿੱਚ ਅਡੋਲ ਰਹਿਣਾ ਹੀ ਸੱਚੀ ਸਾਧਨਾ ਹੈ।”

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment