ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਨੇੜ੍ਹੇ ਹੋਈ ਪਾਰਟੀ ਨੂੰ ਲੈ ਕੇ ਹੈੱਡ ਗ੍ਰੰਥੀ ਆਏ ਸਾਹਮਣੇ

Global Team
2 Min Read

ਨਾਰੋਵਾਲ: ਪਾਕਿਸਤਾਨ ਦੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਕੰਪਲੈਕਸ ‘ਚ ਮੀਟ ਸ਼ਰਾਬ ਦੀ ਹੋਈ ਪਾਰਟੀ ਨੂੰ ਲੈ ਕੇ ਹੈੱਡ ਗ੍ਰੰਥੀ ਆਏ ਸਾਹਮਣੇ ਹਨ। ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ‘ਚ ਦਾਅਵਾ ਕੀਤਾ ਗਿਆ ਹੈ ਕਿ ਬੀਤੇ ਸ਼ਨੀਵਾਰ ਰਾਤ 8 ਵਜੇ ਦੇ ਕਰੀਬ ਕਰਤਾਰਪੁਰ ਸਾਹਿਬ ਗੁਰਦੁਆਰਾ ਦੀ ਹਦੂਦ ਅੰਦਰ ਨਾਚ ਗਾਣ ਕੀਤਾ ਗਿਆ ਤੇ ਵੱਡੇ ਘਰਾਣਿਆਂ ਦੇ ਲੋਕਾਂ ਨੂੰ ਖੁਸ਼ ਕਰਨ ਦੇ ਲਈ ਮੀਟ ਸ਼ਰਾਬ ਵੀ ਪਰੋਸੀ ਗਈ ਸੀ।

ਇਸ ਵੀਡੀਓ ਤੋਂ ਬਾਅਦ ਜਦੋਂ ਵਿਵਾਦ ਭੱਖਿਆ ਤਾਂ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਦੇ ਹੈੱਡ ਗ੍ਰੰਥੀ ਗਿਆਨੀ ਗੋਬਿੰਦ ਸਿੰਘ ਨੇ ਸਾਹਮਣੇ ਆ ਕੇ ਸਫ਼ਾਈ ਦਿੱਤੀ ਹੈ। ਉਹਨਾਂ ਨੇ ਕਿਹਾ ਕਿ ਇਹ ਪਾਰਟੀ ਗੁਰਦੁਆਰਾ ਹਦੂਦ ਅੰਦਰ ਨਹੀਂ ਸਗੋ ਦਰਬਾਰ ਦੀ ਹੱਦ ਤੋਂ 2 ਕਿਲੋਮੀਟਰ ਦੂਰ ਹੋਈ ਹੈ। ਗੋਬਿੰਦ ਸਿੰਘ ਨੇ ਇਹ ਜ਼ਰੂਰਤ ਮੰਨਿਆ ਹੈ ਕਿ ਇਸ ਪਾਰਟੀ ਵਿੱਚ ਮੀਟ ਪਰੋਸਿਆ ਗਿਆ ਪਰ ਸ਼ਰਾਬ ਦੀ ਗੱਲ ਉਹਨਾਂ ਨੇ ਗਲਤ ਕਰਾਰ ਦਿੱਤੀ ਹੈ।

ਹੈੱਡ ਗ੍ਰੰਥੀ ਗੋਬਿੰਦ ਸਿੰਘ ਨੇ ਕਿਹਾ ਕਿ ਇਸ ਪਿੱਛੇ ਮਹਿਜ਼ ਇੱਕ ਸਾਜਿਸ਼ ਹੀ ਹੈ। ਸ਼ਰਾਰਤੀ ਲੋਕਾਂ ਦਾ ਮਕਦਸਦ ਹੈ ਕਿ ਇਸ ਦਰਬਾਰ ਸਾਹਿਬ ਸੰਗਤ ਮੱਥਾ ਟੇਕਣ ਨਾ ਆਵੇ। ਗੋਬਿੰਦ ਸਿੰਘ ਨੇ ਅਪੀਲ ਵੀ ਕੀਤੀ ਹੈ ਕਿ ਅਜਿਹੀਆਂ ਗਤੀਵਿਧੀਆਂ ਤੋਂ ਸੰਗਤ ਬੱਚ ਕੇ ਰਹੋ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment