ਕੋਲੰਬੋ: ਸ੍ਰੀਲੰਕਾ ਦੀ ਜਲ ਸੈਨਾ ਨੇ 43 ਭਾਰਤੀ ਮਛੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐਤਵਾਰ ਨੂੰ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਸ਼੍ਰੀਲੰਕਾ ਦੀ ਜਲ ਸੈਨਾ ਨੇ ਦੇਸ਼ ਦੇ ਖੇਤਰੀ ਪਾਣੀਆਂ ਵਿੱਚ ਕਥਿਤ ਤੌਰ ‘ਤੇ ਸ਼ਿਕਾਰ ਕਰਨ ਦੇ ਦੋਸ਼ ਵਿੱਚ 43 ਭਾਰਤੀ ਮਛੇਰਿਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਛੇ ਟਰਾਲਰ ਜ਼ਬਤ ਕੀਤੇ ਹਨ।
ਜਲ ਸੈਨਾ ਨੇ ਸ਼ਨੀਵਾਰ ਨੂੰ ਜਾਫਨਾ ਦੇ ਡੇਲਫਟ ਟਾਪੂ ਦੇ ਦੱਖਣ-ਪੂਰਬ ਵਿਚ ਸਮੁੰਦਰ ਵਿਚ ਮਛੇਰਿਆਂ ਨੂੰ ਗ੍ਰਿਫਤਾਰ ਕੀਤਾ।ਉਨ੍ਹਾਂ ਕਿਹਾ ਕਿ ਕੋਵਿਡ-19 ਪ੍ਰੋਟੋਕਾਲ ਨੂੰ ਧਿਆਨ ’ਚ ਰੱਖਦਿਆਂ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ। ਭਾਰਤੀ ਮਛੇਰਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਲਈ ਉਨ੍ਹਾਂ ਨੂੰ ਢੁੱਕਵੇਂ ਅਧਿਕਾਰੀਆਂ ਹਵਾਲੇ ਕੀਤਾ ਜਾ ਰਿਹਾ ਹੈ। ਉਧਰ ਤਾਮਿਲ ਨਾਡੂ ਦੇ ਮੁੱਖ ਮੰਤਰੀ ਐੱਮ ਕੇ ਸਟਾਲਿਨ ਨੇ ਦਾਅਵਾ ਕੀਤਾ ਹੈ ਕਿ ਸ੍ਰੀਲੰਕਾ ਜਲ ਸੈਨਾ ਨੇ 55 ਮਛੇਰੇ ਅਤੇ 8 ਕਿਸ਼ਤੀਆਂ ਫੜੀਆਂ ਹਨ।