ਜਲੰਧਰ ‘ਚ ਐੱਸ.ਐੱਸ.ਪੀ. ਤੇ ਐਸ.ਡੀ.ਐਮ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

TeamGlobalPunjab
1 Min Read

ਜਲੰਧਰ: ਪੰਜਾਬ ‘ਚ ਲਗਾਤਾਰ ਕੋਰੋਨਾ ਦਾ ਕਹਿਰ ਵਧਦਾ ਹੀ ਜਾ ਰਿਹਾ ਹੈ ਵੀਰਵਾਰ ਨੂੰ ਜਲੰਧਰ ਵਿੱਚ ਕੋਰੋਨਾ ਦੇ 34 ਮਾਮਲੇ ਸਾਹਮਣੇ ਆਏ ਹਨ। ਮਰੀਜ਼ਾਂ ‘ਚ ਐੱਸਐੱਸਪੀ ਦਿਹਾਤੀ ਜਲੰਧਰ ਨਵਜੋਤ ਸਿੰਘ ਮਾਹਲ ਅਤੇ ਸ਼ਾਹਕੋਟ ‘ਚ ਤਾਇਨਾਤ ਐਸਡੀਐਮ ਵੀ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਐਸਐਸਪੀ ਬੀਤੇ ਦਿਨੀਂ ਸਾਬਕਾ ਮੰਤਰੀ ਅਵਤਾਰ ਹੈਨਰੀ ਦੀ ਧੀ ਦੇ ਵਿਆਹ ਵਿੱਚ ਸ਼ਾਮਲ ਹੋਏ ਸਨ।

ਸਿਹਤ ਵਿਭਾਗ ਹੁਣ ਵਿਆਹ ਸਮਾਗਮ ‘ਚ ਉਨ੍ਹਾਂ ਦੇ ਸੰਪਰਕ ਵਿੱਚ ਆਏ ਲੋਕਾਂ ਦੇ ਸੈਂਪਲ ਲੈ ਸਕਦਾ ਹੈ। ਤਾਜ਼ਾ ਮਾਮਲਿਆਂ ਦੇ ਨਾਲ ਹੁਣ ਜ਼ਿਲ੍ਹੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1,042 ਹੋ ਗਈ ਹੈ। ਉੱਥੇ ਹੀ, ਵੀਰਵਾਰ ਸ਼ਾਮ ਕੋਰੋਨਾ ਨਾਲ ਇੱਕ ਹੋਰ ਮਰੀਜ਼ ਦੀ ਮੌਤ ਹੋ ਗਈ। ਹੁਣ ਤੱਕ ਜ਼ਿਲ੍ਹੇ ਵਿੱਚ 23 ਲੋਕ ਕੋਰੋਨਾ ਵਾਇਰਸ ਸੰਕਰਮਣ ਦੇ ਕਾਰਨ ਜਾਨ ਗਵਾ ਚੁੱਕੇ ਹਨ।

Share this Article
Leave a comment