ਮੁੰਬਈ : ਫਾਦਰ ਸਟੇਨ ਸਵਾਮੀ ਦਾ ਸੋਮਵਾਰ ਨੂੰ ਮੁੰਬਈ ਦੇ ਹਸਪਤਾਲ ’ਚ ਦੇਹਾਂਤ ਹੋ ਗਿਆ ਹੈ। ਸਿਹਤ ਖ਼ਰਾਬ ਹੋਣ ਤੋਂ ਬਾਅਦ ਉਨ੍ਹਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ। ਮਿਲੀ ਜਾਣਕਾਰੀ ਮੁਤਾਬਕ ਸਟੇਨ ਸਵਾਮੀ ਨੂੰ ਸ਼ਨੀਵਾਰ ਸਵੇਰੇ ਸਾਢੇ 4 ਵਜੇ ਦਿਲ ਦਾ ਦੌਰਾ ਪਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਨਹੀਂ ਹੋਇਆ।
ਸਵਾਮੀ ਸਟੇਨ ਨੇ ਕੁਝ ਸਮਾਂ ਪਹਿਲਾਂ ਹੀ ਕੋਵਿਡ-19 ਨੂੰ ਮਾਤ ਦਿੱਤੀ ਸੀ, ਪਰ ਇਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਲਗਾਤਾਰ ਵਿਗੜਦੀ ਹੀ ਰਹੀ।
ਸਟੇਨ ਸਵਾਮੀ ਨੂੰ ਭੀਮਾ ਕੋਰੇਗਾਂਓ ਹਿੰਸਾ ਮਾਮਲੇ ਵਿੱਚ ਪਿਛਲੇ ਸਾਲ ਐਨਆਈਏ ਨੇ ਰਾਂਚੀ ਤੋਂ ਗ੍ਰਿਫਤਾਰ ਕੀਤਾ ਸੀ ਤੇ ਉਦੋਂ ਤੋਂ ਉਹ ਜੇਲ੍ਹ ਵਿੱਚ ਬੰਦ ਸਨ।
ਸਟੇਨ ਸਵਾਮੀ ਦੇ ਦੇਹਾਂਤ ‘ਤੇ ਕਾਂਗਰਸ ਲੀਡਰ ਰਾਹੁਲ ਗਾਂਧੀ ਨੇ ਟਵਿੱਟਰ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਲਿਖਿਆ,’ਉਹ ਇਨਸਾਫ ਪਾਉਣ ਦੇ ਹੱਕਦਾਰ ਸਨ।’
Heartfelt condolences on the passing of Father Stan Swamy.
He deserved justice and humaneness.
— Rahul Gandhi (@RahulGandhi) July 5, 2021