ਸਟੇਟ ਤੇ ਨੈਸ਼ਨਲ ਐਵਾਰਡੀ ਟੀਚਰਾਂ ਨੂੰ ਮਿਲੇਗਾ ਸੇਵਾਵਾਂ ‘ਚ ਵਾਧਾ

Rajneet Kaur
2 Min Read

ਮੁਹਾਲੀ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀਆਂ ਹਦਾਇਤਾਂ ‘ਤੇ ਵਿਭਾਗ ਨੇ ਸਟੇਟ ਅਤੇ ਨੈਸ਼ਨਲ ਐਵਾਰਡੀ ਅਧਿਆਪਕਾਂ ਨੂੰ ਕ੍ਰਮਵਾਰ ਇੱਕ ਅਤੇ ਦੋ ਸਾਲ ਦਾ ਸੇਵਾ ਵਾਧਾ ਦੇਣ ਲਈ ਪੱਤਰ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਉਨ੍ਹਾਂ ਦਸਿਆ ਕਿ ਸਿੱਖਿਆ ਮੰਤਰੀ ਦਾ ਅਹੁਦਾ ਸੰਭਾਲਣ ਉਪਰੰਤ ਇਹ ਮਾਮਲਾ ਉਨ੍ਹਾਂ ਦੇ ਧਿਆਨ ’ਚ ਆਇਆ ਸੀ। ਬੈਂਸ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਾਲ 2018 ਤੋਂ ਬਾਅਦ ਸੇਵਾ ਵਿੱਚ ਵਾਧਾ ਦੇਣਾ ਬੰਦ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇਸ਼ ਦੇ ਨਿਰਮਾਤਾਵਾਂ ਦਾ ਮਾਣ-ਸਨਮਾਨ ਬਹਾਲ ਕਰਨ ਲਈ ਵਚਨਬੱਧ ਹੈ।

9 ਅਕਤੂਬਰ 1989 ਨੂੰ ਜਾਰੀ ਹਦਾਇਤਾਂ ਅਨੁਸਾਰ ਸਟੇਟ ਐਵਾਰਡ ਪ੍ਰਾਪਤ ਅਧਿਆਪਕਾਂ ਨੂੰ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ 1 ਸਾਲ ਦੀ ਮੁੜ ਨਿਯੁਕਤੀ ਦਿੱਤੀ ਜਾਂਦੀ ਸੀ ਤੇ ਨੈਸ਼ਨਲ ਐਵਾਰਡ ਪ੍ਰਾਪਤ ਅਧਿਆਪਕਾਂ ਨੂੰ ਸੇਵਾ ਕਾਲ ’ਚ 2 ਸਾਲ ਦਾ ਵਾਧਾ ਸਾਲ ਦਰ ਸਾਲ ਇਸ ਆਧਾਰ ’ਤੇ ਦਿੱਤਾ ਜਾਂਦਾ ਸੀ ਕਿਉਂਕਿ ਉਹ ਸਰੀਰਕ ਅਤੇ ਮਾਨਸਿਕ ਤੌਰ ‘ਤੇ ਪੂਰੀ ਤਰ੍ਹਾਂ ਫਿੱਟ ਹਨ। ਇਹ ਹਦਾਇਤਾਂ 10 ਜੁਲਾਈ 2018 ਨੂੰ ਨਵੀਆਂ ਹਦਾਇਤਾਂ ਜਾਰੀ ਹੋਣ ਤੱਕ ਲਾਗੂ ਸਨ।  ਉਨ੍ਹਾਂ ਨੇ ਕਿਹਾ ਸਟੇਟ ਤੇ ਨੈਸ਼ਨਲ ਐਵਾਰਡੀ ਅਧਿਆਪਕਾਂ ਨੂੰ ਸੇਵਾ ਵਾਧਾ ਦੇਣ ਦਾ ਫੈਸਲਾ ਵਧੀਆ ਅਧਿਆਪਕਾਂ ਨੂੰ ਸਨਮਾਨ ਦੇਣ ਦਾ ਵਧੀਆ ਤਰੀਕਾ ਹੈ। ਸੇਵਾ ਕਾਲ ’ਚ ਵਾਧਾ ਦੇਣ ਸਬੰਧੀ ਫੈਸਲਾ ਨੂੰ ਮੁੜ ਵਿਚਾਰਿਆ ਗਿਆ ਸੀ।

ਉਨ੍ਹਾਂ ਕਿਹਾ ਕਿ ਮਿਤੀ 25/4/2020 ਰਾਹੀਂ ਜਾਰੀ ਹਦਾਇਤਾਂ ਤੁਰੰਤ ਪ੍ਰਭਾਵ ਤੋਂ ਖਤਮ ਕੀਤੀਆਂ ਜਾਂਦੀਆਂ ਹਨ ਤੇ 26-8-2020 ਨੂੰ ਜਾਰੀ ਹਦਾਇਤਾਂ ਨੂੰ ਇਸ ਹੱਦ ਤੱਕ ਸੋਧਿਆ ਗਿਆ ਹੈ ਕਿ ਇਨ੍ਹਾਂ ਹਦਾਇਤਾਂ ਦੇ ਪੈਰਾ-6 ਵਿੱਚ ਸਟੇਟ ਐਵਾਰਡੀ ਦੀ ਸੇਵਾ ਕੀਤੀ ਜਾਵੇ। ਇਹ ਹਦਾਇਤਾਂ 31/03/2023 ਤੋਂ ਲਾਗੂ ਹੋਣਗੀਆਂ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment