ਰਾਜ ਚੋਣ ਕਮਿਸ਼ਨ ਦੀ ਜਲਦ ਹੋਵੇਗੀ ਸਥਾਪਨਾ, ਇਸ ਸਾਲ ਭਰੀਆਂ ਜਾਣਗੀਆਂ 10 ਹਜ਼ਾਰ ਅਸਾਮੀਆਂ : ਸੁਖਵਿੰਦਰ ਸਿੰਘ ਸੁੱਖੂ

Rajneet Kaur
2 Min Read

ਨਿਊਜ਼ ਡੈਸਕ: ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਹਿਮਾਚਲ ਵਿੱਚ ਸਟਾਫ਼ ਸਿਲੈਕਸ਼ਨ ਕਮਿਸ਼ਨ ਦੀ ਥਾਂ ਰਾਜ ਚੋਣ ਕਮਿਸ਼ਨ ਦੀ ਸਥਾਪਨਾ ਹੋਵੇਗੀ। ਨਵੇਂ ਕਮਿਸ਼ਨ ਰਾਹੀਂ ਅਧਿਆਪਕਾਂ ਦੀਆਂ 6000 ਅਸਾਮੀਆਂ ਲਈ ਜਲਦੀ ਹੀ ਭਰਤੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੰਗਲਾਤ ਵਿਭਾਗ ਵਿੱਚ 3000 ਵਣ ਮਿੱਤਰਾਂ ਦੀ ਭਰਤੀ ਕੀਤੀ ਜਾਵੇਗੀ।ਨਾਲ ਹੀ ਉਨ੍ਹਾਂ ਕਿਹਾ ਕਿ ਸਪੈਸ਼ਲ ਕਮਾਂਡੋ ਫੋਰਸ ਬਣਾ ਕੇ 1200 ਅਸਾਮੀਆਂ ਭਰੀਆਂ ਜਾਣਗੀਆਂ, ਜੋ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਟਾਸਕ ਫੋਰਸ ਵਜੋਂ ਕੰਮ ਕਰਨਗੇ।ਜਿਨ੍ਹਾਂ ਉਮੀਦਵਾਰਾਂ ਦਾ ਨਤੀਜਾ ਅੱਠ ਮਹੀਨੇ ਜਾਂ ਦੋ ਸਾਲ ਤੋਂ ਬਕਾਇਆ ਹੈ, ਉਨ੍ਹਾਂ ਨੂੰ ਵੀ ਉਮਰ ਵਿੱਚ ਛੋਟ ਦਿੱਤੀ ਜਾਵੇਗੀ ਤਾਂ ਜੋ ਉਹ ਵੀ ਭਰਤੀ ਲਈ ਅਪਲਾਈ ਕਰ ਸਕਣ।

ਉਨ੍ਹਾਂ ਕਿਹਾ ਕਿ ਪਿਛਲੀ ਭਾਜਪਾ ਸਰਕਾਰ ਵੇਲੇ ਹਿਮਾਚਲ ਪ੍ਰਦੇਸ਼ ਸਟਾਫ਼ ਸਿਲੈਕਸ਼ਨ ਕਮਿਸ਼ਨ ਦੀਆਂ ਭਰਤੀਆਂ ਦੇ ਪ੍ਰਸ਼ਨ ਪੱਤਰ ਵੇਚੇ ਗਏ ਸਨ, ਪਰ ਮੌਜੂਦਾ ਸਰਕਾਰ ਨੇ ਸਖ਼ਤ ਕਦਮ ਚੁੱਕਦਿਆਂ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮੈਰਿਟ ਅਧਾਰਿਤ ਅਤੇ ਪਾਰਦਰਸ਼ੀ ਭਰਤੀ ਪ੍ਰਕਿਰਿਆ ਲਈ ਵਚਨਬੱਧ ਹੈ। ਉਨ੍ਹਾਂ ਅਗਲੇ ਦੋ ਮਹੀਨਿਆਂ ਵਿੱਚ ਹਮੀਰਪੁਰ ਵਿੱਚ ਰਾਜ ਚੋਣ ਕਮਿਸ਼ਨ ਦੀ ਸਥਾਪਨਾ ਦਾ ਵੀ ਐਲਾਨ ਕੀਤਾ ਹੈ। ਨਵੇਂ ਕਮਿਸ਼ਨ ਰਾਹੀਂ ਸਾਰੀਆਂ ਪ੍ਰੀਖਿਆਵਾਂ ਕੰਪਿਊਟਰ ਪ੍ਰਣਾਲੀ ਰਾਹੀਂ ਲਈਆਂ ਜਾਣਗੀਆਂ। ਸੁੱਖੂ ਨੇ ਦੱਸਿਆ ਕਿ 32 ਵਿਧਾਨ ਸਭਾ ਹਲਕਿਆਂ ਵਿੱਚ ਸਥਿਤ ਸਿਵਲ ਹਸਪਤਾਲਾਂ ਵਿੱਚ 6-6 ਮਾਹਿਰ ਡਾਕਟਰਾਂ ਦੀ ਤਾਇਨਾਤੀ ਕੀਤੀ ਗਈ ਹੈ ਅਤੇ ਬਾਕੀ ਹਲਕਿਆਂ ਵਿੱਚ ਵੀ ਯੋਜਨਾਬੱਧ ਤਰੀਕੇ ਨਾਲ ਤਾਇਨਾਤੀ ਕੀਤੀ ਜਾਵੇਗੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment