ਕੋਵਿਡ -19 ਵੈਕਸੀਨ ਨੂੰ ਲੈ ਕੇ ਪੂਰੀ ਤਿਆਰੀ: ਸਿਹਤ ਮੰਤਰੀ

TeamGlobalPunjab
1 Min Read

ਫਾਜ਼ਿਲਕਾ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਬੀਤੇ ਦਿਨੀਂ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਜ਼ਿਲ੍ਹਾ ਫਾਜ਼ਿਲਕਾ ਦੇ ਵਾਸੀਆਂ ਨੂੰ ਸਿਹਤ ਨਾਲ ਸਬੰਧਤ ਸਾਰੀਆਂ ਸਹੂਲਤਾਂ ਹੋਰ ਬਿਹਤਰ ਤਰੀਕੇ ਨਾਲ ਮੁਹੱਈਆ ਕਰਵਾਉਣ ਦੇ ਮੱਦੇਨਜਰ 21 ਹੈਲਥ ਵੈਲਨੈਸ ਸੈਂਟਰ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੈਂਟਰ ਵਿਖੇ 27 ਤਰ੍ਹਾਂ ਦੀਆਂ ਦਵਾਈਆਂ ਉਪਲਬਧ ਕਰਵਾਈਆਂ ਜਾਣਗੀਆਂ ਜਿਸ ਨਾਲ ਲੋਕਾਂ ਨੂੰ ਇਕੋ ਥਾਂ `ਤੇ ਸਹੂਲਤ ਪ੍ਰਾਪਤ ਹੋਵੇਗੀ।

ਮੀਡੀਆ ਨੂੰ ਸੰਬੋਧਨ ਕਰਦਿਆਂ ਬਲਬੀਰ ਸਿੰਘ ਸਿੱਧੂ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਕਰੋਨਾ ਵਾਇਰਸ ਨੂੰ ਨਜਿਠਣ ਲਈ ਪੰਜਾਬ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਦੀ ਵੈਕਸੀਨ ਜਲਦ ਆਉਣ ਦੀ ਉਮੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵੈਕਸੀਨ ਨੂੰ ਸਟੋਰ ਕਰਨ ਲਈ ਵਿਭਾਗ ਵੱਲੋਂ ਕੋਲਡ ਚੇਨ ਆਦਿ ਦੀ ਵਿਵਸਥਾ ਯਕੀਨੀ ਬਣਾ ਲਈ ਗਈ ਹੈ।

ਉਨ੍ਹਾਂ ਕਿਹਾ ਕਿ ਜਿੰਨੀ ਦੇਰ ਵੈਕਸੀਨ ਨਹੀਂ ਆਉਂਦੀ ਸਾਨੂੰ ਮਾਸਕ ਜ਼ਰੂਰ ਪਾਉਣਾ ਚਾਹੀਦਾ ਹੈ ਅਤੇ ਹੋਰ ਸਾਵਧਾਨੀਆਂ ਵੀ ਵਰਤਨੀਆਂ ਚਾਹੀਦੀਆਂ ਹਨ।

Share this Article
Leave a comment