ਤੁਨੀਸ਼ਾ ਸ਼ਰਮਾ ਮਾਮਲੇ ‘ਤੇ ਮੁੰਬਈ ਪੁਲਿਸ ਨੇ ਦਿੱਤਾ ਬਿਆਨ

Rajneet Kaur
2 Min Read

ਨਿਊਜ਼ ਡੈਸਕ: ਟੀਵੀ ਸੀਰੀਅਲ ਅਲੀਬਾਬਾ ਦੀ ਅਦਾਕਾਰਾ ਤੁਨੀਸ਼ਾ ਸ਼ਰਮਾ ਨੇ ਬੀਤੇ ਦਿਨ ਟੀਵੀ ਸੈੱਟ ‘ਤੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਿਸ ਤੋਂ ਬਾਅਦ ਪੁਲਿਸ ਨੇ ਉਸ ਦੇ ਕੋ-ਸਟਾਰ ਸ਼ੀਜਾਨ ਖਾਨ ਨੂੰ ਗ੍ਰਿਫਤਾਰ ਕੀਤਾ ਹੈ। ਮਰਹੂਮ ਅਦਾਕਾਰਾ ਤੁਨੀਸ਼ਾ ਸ਼ਰਮਾ ਦੇ ਮਾਮਾ ਪਵਨ ਸ਼ਰਮਾ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰ ਡੂੰਘੇ ਸਦਮੇ ਵਿੱਚ ਹਨ। ਉਨ੍ਹਾਂ ਨੇ ਇਹ ਵੀ ਕਿਹਾ, “ਤੁਨੀਸ਼ਾ ਨਾਲ ਰਿਲੇਸ਼ਨਸ਼ਿਪ ‘ਚ ਰਹਿਣ ਅਤੇ ਨਾਲ ਰਹਿਣ ਤੋਂ ਬਾਅਦ ਵੀ ਸ਼ੀਜਾਨ ਕਈ ਲੜਕੀਆਂ ਨਾਲ ਸੰਪਰਕ ‘ਚ ਰਹਿੰਦਾ ਸੀ। ਇਸ ਕਾਰਨ ਤੁਨੀਸ਼ਾ  ਡਿਪਰੈਸ਼ਨ ‘ਚ ਚਲੀ ਗਈ।

ਇਸ ਦੇ ਨਾਲ ਹੀ ਅਦਾਕਾਰਾ ਦੀ ਮੌਤ ਦੀ ਸੂਚਨਾ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਲੋਕ ਸ਼ੀਜਾਨ ਨੂੰ ਨਿਸ਼ਾਨਾ ਬਣਾਉਂਦੇ ਹੋਏ ਇਸ ਨੂੰ ਲਵ ਜੇਹਾਦ ਨਾਲ ਜੋੜ ਰਹੇ ਸਨ ਪਰ ਹੁਣ ਪੁਲਿਸ ਨੇ ਆਪਣੇ ਬਿਆਨ ‘ਚ ਸਪੱਸ਼ਟ ਕੀਤਾ ਹੈ ਕਿ ਇਹ ਮਾਮਲਾ ਬਲੈਕਮੇਲਿੰਗ ਦਾ ਹੈ ਜਾਂ ਲਵ ਜੇਹਾਦ ਦਾ ਅਜੇ ਕੁਝ ਸਪਸ਼ਟ ਨਹੀਂ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਮੁੰਬਈ ਪੁਲਿਸ ਦੇ ਏਸੀਪੀ ਚੰਦਰਕਾਂਤ ਜਾਧਵ ਨੇ ਦੱਸਿਆ ਕਿ ਤੁਨੀਸ਼ਾ ਸ਼ਰਮਾ ਨੇ ਆਪਣੇ ਹੱਥ ‘ਤੇ ਬੰਨ੍ਹੀ ਕ੍ਰੇਪ ਪੱਟੀ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ, ਜਿਸ ਨੂੰ ਉਸ ਨੇ ਕੁਝ ਦਿਨ ਪਹਿਲਾਂ ਹੱਥ ‘ਤੇ ਸੱਟ ਲੱਗਣ ਕਾਰਨ ਬੰਨ੍ਹ ਲਿਆ ਸੀ।ਜਾਂਚ ਅਧਿਕਾਰੀ ਨੇ ਅੱਗੇ ਦੱਸਿਆ ਕਿ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸ਼ੀਜਾਨ ਖਾਨ ਅਤੇ ਮ੍ਰਿਤਕ ਦਾ ਫੋਨ ਜ਼ਬਤ ਕਰ ਲਿਆ ਗਿਆ ਹੈ।ਅਭਿਨੇਤਰੀ ਤੁਨੀਸ਼ਾ ਸ਼ਰਮਾ ਮੌਤ ਮਾਮਲੇ ਦੀ ਪੁਲਿਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਹੁਣ ਤੱਕ 14 ਲੋਕਾਂ ਦੇ ਬਿਆਨ ਦਰਜ ਕੀਤੇ ਜਾ ਚੁੱਕੇ ਹਨ।

ਅਭਿਨੇਤਰੀ ਤੁਨੀਸ਼ਾ ਸ਼ਰਮਾ ਮੌਤ ਮਾਮਲੇ ‘ਚ ਪੁਲਿਸ ਦੀ ਜਾਂਚ ਚੱਲ ਰਹੀ ਹੈ ਅਤੇ ਇਸ ਕਾਰਨ ਅਦਾਕਾਰਾ ਦਾ ਅੰਤਿਮ ਸੰਸਕਾਰ ਨਹੀਂ ਹੋ ਸਕਿਆ। ਹੁਣ ਅਦਾਕਾਰਾ ਦੇ ਰਿਸ਼ਤੇਦਾਰ ਪਵਨ ਸ਼ਰਮਾ ਨੇ ਜਾਣਕਾਰੀ ਦਿੱਤੀ ਹੈ ਕਿ ਤੁਨੀਸ਼ਾ ਸ਼ਰਮਾ ਦਾ ਅੰਤਿਮ ਸੰਸਕਾਰ 27 ਦਸੰਬਰ ਨੂੰ ਮੀਰਾ ਰੋਡ ਇਲਾਕੇ ‘ਚ ਕੀਤਾ ਜਾਵੇਗਾ।

Share this Article
Leave a comment