ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ‘ਚ ਵਾਧਾ, ਖੇਤੀਬਾੜੀ ਅਫ਼ਸਰ ਨੇ ਕਿਹਾ ਕਿਸਾਨਾਂ ‘ਤੇ ਹੋਵੇਗੀ ਕਾਰਵਾਈ

TeamGlobalPunjab
2 Min Read

ਲੁਧਿਆਣਾ : ਪੰਜਾਬ ਵਿੱਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਦੇ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਝੋਨੇ ਦੀ ਕਟਾਈ ਦੇ ਨਾਲ-ਨਾਲ ਉਸ ਦੀ ਰਹਿੰਦ ਖੂੰਹਦ ਖ਼ਾਸ ਕਰਕੇ ਪਰਾਲੀ ਨੂੰ ਕਿਸਾਨ ਖੇਤਾਂ ਵਿੱਚ ਹੀ ਅੱਗ ਲਾ ਕੇ ਸਾੜ ਰਹੇ ਹਨ ਜਿਸ ਕਾਰਨ ਪ੍ਰਦੂਸ਼ਣ ਦੀ ਮਾਤਰਾ ਵੱਧ ਰਹੀ ਹੈ।

ਤਿਉਹਾਰੀ ਸੀਜ਼ਨ ਕਾਰਨ ਅਤੇ ਮੌਸਮ ਵਿੱਚ ਵੱਡੀ ਤਬਦੀਲੀ ਆਉਣ ਕਰਕੇ ਇਨ੍ਹੀ ਦਿਨੀਂ ਪ੍ਰਦੂਸ਼ਣ ਦੀ ਵੱਡੀ ਸਮੱਸਿਆ ਪੈਦਾ ਹੋ ਜਾਂਦੀ ਹੈ ਨਾਂ ਸਿਰਫ਼ ਪੰਜਾਬ ਸਗੋਂ ਪੂਰੇ ਉੱਤਰ ਭਾਰਤ ‘ਚ ਇਸ ਦਾ ਅਸਰ ਵੇਖਣ ਨੂੰ ਮਿਲਦਾ ਹੈ। ਪ੍ਰਦੂਸ਼ਣ ਦੇ ਵੱਧਣ ਕਾਰਨ ਕਈ ਤਰ੍ਹਾਂ ਦੀਆਂ ਬੀਮਾਰੀਆਂ ਪੈਦਾ ਹੁੰਦੀਆਂ ਹਨ।

ਲੁਧਿਆਣਾ ਦੇ ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਹੈ ਕਿ ਰੋਜ਼ਾਨਾ 10-15 ਮਾਮਲੇ ਪਰਾਲੀ ਨੂੰ ਅੱਗ ਲਾਉਣ ਦੇ ਆ ਰਹੇ ਨੇ ਉਨ੍ਹਾਂ ਕਿਹਾ ਕਿ ਇਨ੍ਹਾਂ ਤੇ ਮੋਨੀਟਰਿੰਗ ਕੀਤੀ ਜਾ ਰਹੀ ਹੈ ਬਕਾਇਦਾ ਜੋ ਕਿਸਾਨ ਪਰਾਲੀ ਨੂੰ ਅੱਗ ਲਾ ਰਹੇ ਨੇ ਉਨ੍ਹਾਂ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੂੰ ਜੁਰਮਾਨਾ ਵੀ ਹੋਵੇਗਾ ਅਤੇ ਲੋੜ ਪੈਣ ਤੇ ਉਨ੍ਹਾਂ ਖ਼ਿਲਾਫ਼ ਕੇਸ ਵੀ ਦਰਜ ਕਰਵਾਇਆ ਜਾਵੇਗਾ।

ਖੇਤੀਬਾੜੀ ਅਫਸਰ ਨੇ ਦੱਸਿਆ ਹੈ ਕਿ ਬੀਤੇ ਤਿੰਨ ਸਾਲਾਂ ਦੇ ਵਿੱਚ ਸਰਕਾਰ ਵੱਲੋਂ 4800 ਮਸ਼ੀਨਾਂ ਕਿਸਾਨਾਂ ਨੂੰ ਸਬਸਿਡੀਆਂ ਤੇ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਕੋਆਪਰੇਟਿਵ ਸੁਸਾਇਟੀਆਂ ਨੂੰ ਇਸ ਸਾਲ 5 ਕਰੋੜ ਰੁਪਏ ਕੀਮਤ ਦੀਆਂ ਮਸ਼ੀਨਾਂ ਮੁਹੱਈਆ ਕਰਵਾਈਆਂ ਕਈਆਂ ਹਨ ਤਾਂ ਜੋ ਕਿਸਾਨ ਆਸਾਨੀ ਨਾਲ ਇਨ੍ਹਾਂ ਦੀ ਵਰਤੋਂ ਕਰਕੇ ਜਾਂ ਤਾਂ ਪਰਾਲੀ ਨੂੰ ਖੇਤ ਵਿੱਚ ਹੀ ਵਾਹ ਦੇਣ ਜਾਂ ਫਿਰ ਉਸ ਦੀਆਂ ਗੰਢਾਂ ਬਣਾ ਕੇ ਖੇਤ ਤੋਂ ਬਾਹਰ ਰੱਖ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਆਪਰੇਟਿਵ ਸੋਸਾਇਟੀਆਂ ਜਾਂ ਉਹ ਕਿਸਾਨ ਜਿਨ੍ਹਾਂ ਨੇ ਸਬਸਿਡੀ ਤੇ ਮਸ਼ੀਨਾਂ ਲਈਆਂ ਨੇ ਉਹ ਮਸ਼ੀਨਾਂ ਦੀ ਵਰਤੋਂ ਨਹੀਂ ਕਰਦੇ ਉਨ੍ਹਾਂ ਦੇ ਖਿਲਾਫ਼ ਕਾਰਵਾਈ ਹੋਵੇਗੀ।

- Advertisement -

Share this Article
Leave a comment