Home / News / STF ਦੀ ਰਿਪੋਰਟ ਢਾਈ ਸਾਲਾਂ ਦੀ ਦੇਰੀ ਤੋਂ ਬਾਅਦ ਮੁੜ ਬੰਦ ਪਈਆਂ ਫਾਈਲਾਂ ਚੋਂ ਬਾਹਰ ਨਿਕਲੇਗੀ: ਨਵਜੋਤ ਸਿੱਧੂ

STF ਦੀ ਰਿਪੋਰਟ ਢਾਈ ਸਾਲਾਂ ਦੀ ਦੇਰੀ ਤੋਂ ਬਾਅਦ ਮੁੜ ਬੰਦ ਪਈਆਂ ਫਾਈਲਾਂ ਚੋਂ ਬਾਹਰ ਨਿਕਲੇਗੀ: ਨਵਜੋਤ ਸਿੱਧੂ

ਚੰਡੀਗੜ੍ਹ :  ਪੰਜਾਬ ਦੇ ਬਹੁਚਰਚਿਤ ਡਰੱਗ ਕੇਸ ਤੇ ਅੱਜ ਤੋਂ ਹਾਈਕੋਰਟ ‘ਚ ਰੈਗੂਲਰ ਸੁਣਵਾਈ ਹੋਵੇਗੀ। ਅੱਜ ਨਸ਼ਾ ਵਪਾਰ ਪਿਛਲੇ ਮੁੱਖ ਦੋਸ਼ੀਆਂ ਨੂੰ ਬੇਪਰਦ ਕਰਨ ਲਈ ਢਾਈ ਸਾਲ ਸੀਲਬੰਦ ਰਹਿਣ ਤੋਂ ਬਾਅਦ ਸਪੈਸ਼ਲ ਟਾਸਕ ਫੋਰਸ (STF) ਦੀ ਰਿਪੋਰਟ ਅੱਜ ਖੁੱਲ੍ਹੇਗੀ।

 ਜਸਟਿਸ ਅਜੇ ਤਿਵਾਰੀ ਦੇ ਵੱਖ ਹੋਣ ਤੋਂ ਬਾਅਦ ਚੀਫ ਜਸਟਿਸ ਨੇ ਨਵੀਂ ਬੈਂਚ ਕੋਲ ਕੇਸ ਭੇਜਿਆ ਹੈ। ਦਰਅਸਲ 1 ਸਤੰਬਰ ਨੂੰ ਜਸਟਿਸ ਅਜੇ ਤਿਵਾਰੀ ਨੇ ਖੁਦ ਨੂੰ ਇਸ ਕੇਸ ਤੋਂ ਵੱਖ ਕਰ ਲਿਆ ਸੀ। ਐਡਵੋਕੇਟ ਨਵਕਿਰਨ ਸਿੰਘ ਨੇ ਜਲਦ ਸੁਣਵਾਈ ਦੀ ਅਰਜ਼ੀ ਦਿੱਤੀ ਸੀ। ਚੀਫ ਜਸਟਿਸ ਨੇ ਹੁਣ ਜਸਟਿਸ ਏਜੀ ਮਸੀਹ ਅਤੇ ਜਸਟਿਸ ਅਸ਼ੋਕ ਕੁਮਾਰ ਵਰਮਾ ਦੀ ਬੈਂਚ ਦੇ ਕੋਲ  ਇਸ ਕੇਸ ਨੂੰ ਸੁਣਵਾਈ ਲਈ ਭੇਜ ਦਿੱਤਾ ਹੈ, ਜਿਸ ਤੇ ਬੈਂਚ ਅੱਜ ਨੂੰ ਸੁਣਵਾਈ ਕਰੇਗਾ।

STF ਦੀ ਰਿਪੋਰਟ  ਨੂੰ ਲੈ ਕੇ  ਨਵਜੋਤ ਸਿੱਧੂ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ STF ਦੀ ਰਿਪੋਰਟ ਢਾਈ ਸਾਲਾਂ ਦੀ ਦੇਰੀ ਤੋਂ ਬਾਅਦ ਮੁੜ ਬੰਦ ਪਈਆਂ ਫਾਈਲਾਂ ਚੋਂ ਬਾਹਰ ਨਿਕਲੇਗੀ। ਅਦਾਲਤ ਵੱਲੋਂ ਨਸ਼ਿਆਂ ਦੀ ਤਸਕਰੀ ਦੇ ਮੁੱਖ ਮੁਲਜ਼ਮਾਂ ਦੇ ਨਾਂਅ ਦੱਸੇ ਜਾਣਗੇ, ਜੋ ਕਿ ਪੰਜਾਬ ਦੇ ਨੌਜਵਾਨਾਂ ਅਤੇ ਮਾਂਵਾਂ ਦੀ ਪਹਿਲੀ ਜਿੱਤ ਹੋਵੇਗੀ। ਉਮੀਦ ਹੈ ਕਿ ਮੁਲਜ਼ਮਾਂ ਨੂੰ ਅਜਿਹੀ ਸਜ਼ਾ ਮਿਲੇਗੀ, ਜੋ ਆਉਂਦੀਆਂ ਪੀੜੀਆਂ ਵੀ ਯਾਦ ਰੱਖਣਗੀਆਂ।

Check Also

ਬਿਕਰਮ ਮਜੀਠੀਆ ਅੰਮ੍ਰਿਤਸਰ ਪੂਰਬੀ ਤੋਂ ਸਿੱਧੂ ਖਿਲਾਫ ਲੜਨਗੇ ਚੋਣ

ਚੰਡੀਗੜ੍ਹ:  ਸ਼੍ਰੋਮਣੀ ਅਕਾਲੀ ਦਲ ਨੇ ਇੱਕ ਵੱਡਾ ਐਲਾਨ ਕਰਦਿਆਂ ਬਿਕਰਮਜੀਤ ਸਿੰਘ ਮਜੀਠੀਆ ਨੂੰ ਨਵਜੋਤ ਸਿੰਘ …

Leave a Reply

Your email address will not be published. Required fields are marked *